ਚੰਡੀਗੜ੍ਹ : ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ “Toy ਟਰੇਨ ਪਲਟਣ ਨਾਲ ਉਸ ਵਿੱਚ ਬੈਠਾ 11 ਸਾਲਾ ਬੱਚਾ ਹੇਠਾਂ ਡਿੱਗ ਗਿਆ। ਜਿਸ ਤੋਂ ਬਾਅਦ ਬੱਚੇ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਐਤਵਾਰ ਤੜਕੇ 4 ਵਜੇ ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਜਤਿੰਦਰ ਪਾਲ ਦੀ ਸ਼ਿਕਾਇਤ ‘ਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਸ ਨੇ “Toy ਟਰੇਨ ਦੇ ਸੰਚਾਲਕ ਸੌਰਭ, ਵਾਸੀ ਬਾਪੂ ਧਾਮ ਅਤੇ ਕੰਪਨੀ ਮਾਲਕਾਂ ਖਿਲਾਫ ਮਾੜੀ ਨੀਅਤ ਅਤੇ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਿਸ ਨੇ ਏਲਾਂਟੇ ਮਾਲ ਦੇ ਅੰਦਰੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ। ਜਿਸ ‘ਚ ਬੱਚਾ “Toy ਟਰੇਨ ‘ਚੋਂ ਉਤਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ “Toy ਟਰੇਨ ਵਿੱਚ ਸਿਰਫ਼ ਦੋ ਬੱਚੇ ਹੀ ਬੈਠੇ ਸਨ। ਪਿਤਾ ਦਾ ਦੋਸ਼ ਹੈ ਕਿ ਇਹ ਹਾਦਸਾ ਅਣਗਹਿਲੀ ਕਾਰਨ ਵਾਪਰਿਆ ਹੈ। ਨਵਾਂਸ਼ਹਿਰ ਵਾਸੀ ਜਤਿੰਦਰ ਪਾਲ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਉਹ ਸ਼ਨੀਵਾਰ ਨੂੰ ਆਪਣੇ ਦੋ ਬੱਚਿਆਂ, ਪਤਨੀ ਅਤੇ ਚਚੇਰੇ ਭਰਾ ਨਵਦੀਪ ਦੇ ਪਰਿਵਾਰ ਨਾਲ ਚੰਡੀਗੜ੍ਹ ਆਇਆ ਸੀ। ਸ਼ਨੀਵਾਰ ਰਾਤ ਕਰੀਬ 8 ਵਜੇ ਦੋਵੇਂ ਪਰਿਵਾਰਕ ਮੈਂਬਰ ਸੈਰ ਕਰਨ ਅਤੇ ਖਰੀਦਦਾਰੀ ਕਰਨ ਲਈ ਏਲਾਂਟੇ ਮਾਲ ਪਹੁੰਚੇ। ਮਾਲ ਦੇ ਅੰਦਰ ਗਰਾਊਂਡ ਫਲੋਰ ‘ਤੇ “Toy ਟਰੇਨ ਦੇਖ ਕੇ ਪੁੱਤਰ ਸ਼ਾਹਬਾਜ਼ ਅਤੇ ਨਵਦੀਪ ਦਾ ਬੇਟਾ ਉਸ ‘ਚ ਝੂਲਾ ਲੈਣ ਲਈ ਕਹਿਣ ਲੱਗੇ। ਜਤਿੰਦਰ ਅਤੇ ਨਵਦੀਪ ਦੋਵੇਂ ਬੱਚਿਆਂ ਨੂੰ “Toy ਟਰੇਨ ਵਿੱਚ ਝੂਲੇ ਦੇਣ ਲਈ ਰਾਜ਼ੀ ਹੋ ਗਏ। ਜਤਿੰਦਰ ਪਾਲ ਨੇ ਦੋਵਾਂ ਬੱਚਿਆਂ ਦੀ ਸਵਾਰੀ ਲਈ 400 ਰੁਪਏ ਦਿੱਤੇ ਪਰ ਆਪਰੇਟਰ ਨੇ ਪਰਚੀ ਨਹੀਂ ਦਿੱਤੀ। ਸ਼ਾਹਬਾਜ਼ ਅਤੇ ਦੂਜਾ ਬੱਚਾ ਖਿਡੌਣਾ “Toy ਦੇ ਆਖਰੀ ਡੱਬੇ ਵਿੱਚ ਬੈਠੇ ਸਨ। “Toy ਟਰੇਨ ‘ਚ ਬੈਠੇ ਬੱਚਿਆਂ ਨੂੰ ਝੂਲੇ ਦੇਣ ਲਈ ਆਪਰੇਟਰ ਸੌਰਵ ਨੇ ਟਰੇਨ ਦੀ ਗਰਾਊਂਡ ਫਲੋਰ ‘ਤੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ। ਇਸੇ ਦੌਰਾਨ ਅਚਾਨਕ “Toy ਟਰੇਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਿਛਲਾ ਡੱਬਾ ਪਲਟ ਗਿਆ। ਸ਼ਾਹਬਾਜ਼ ਦਾ ਸਿਰ ਕੰਪਾਰਟਮੈਂਟ ਦੀ ਖਿੜਕੀ ਤੋਂ ਬਾਹਰ ਆ ਕੇ ਫਰਸ਼ ‘ਤੇ ਜ਼ੋਰ ਨਾਲ ਵੱਜਿਆ। ਸਿਰ ‘ਤੇ ਸੱਟ ਲੱਗਣ ਕਾਰਨ ਖੂਨ ਵਗਣਾ ਸ਼ੁਰੂ ਹੋ ਗਿਆ, ਜਦਕਿ ਨਵਦੀਪ ਦਾ ਬੱਚਾ ਵਾਲ-ਵਾਲ ਬਚ ਗਿਆ। ਜਿਸ ਤੋਂ ਬਾਅਦ ਸ਼ਾਹਬਾਜ਼ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।