Thursday, November 21, 2024

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

June 24, 2024 06:09 PM
SehajTimes

ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਹਰੇਕ ਹਫ਼ਤੇ ਕੀਤੀ ਜਾਵੇਗੀ ਮੀਟਿੰਗ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ ਪਟਿਆਲਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਪਟਿਆਲਾ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼  ਹਾਜ਼ਰ ਸਨ। ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਹਰੇਕ ਹਫ਼ਤੇ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਹਫ਼ਤੇ ਦੌਰਾਨ ਹੋਏ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਮੇਤ ਹੋਰ ਫੀਡਬੈਕ ਵੀ ਲਈ ਜਾਵੇਗੀ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਤੇ ਵਿਕਾਸ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਗ੍ਰਾਮ ਪੰਚਾਇਤ ਬਾਰਨ ਦੇ ਟੋਭੇ ਦੀ ਕੰਧ ਬਣਾਉਣ ਸਬੰਧੀ ਅਤੇ ਵੱਖ ਵੱਖ ਪਿੰਡਾਂ ਦੇ ਛੱਪੜ ਦੀ ਡੀ-ਵਾਟਰਿੰਗ ਕਰਵਾਉਣ ਸਬੰਧੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਗ੍ਰਾਮ ਪੰਚਾਇਤ ਨੰਦਪੁਰ ਵਿੱਚ ਟਰੀਟਮੈਂਟ ਪਲਾਂਟ ਬਣਾਉਣ ਸਬੰਧੀ ਵੀ ਹਦਾਇਤ ਕੀਤੀ। ਉਨ੍ਹਾਂ ਗ੍ਰਾਮ ਪੰਚਾਇਤ ਇਛੇਵਾਲ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਇਸ ਨੂੰ ਪਿੰਡ ਲਲੌਡਾ ਨਾਲ ਜੋੜਨ ਲਈ ਕਿਹਾ। ਉਨ੍ਹਾਂ ਗ੍ਰਾਮ ਪੰਚਾਇਤ ਨੰਦਪੁਰ ਕੇਸੋਂ ਅਤੇ ਗ੍ਰਾਮ ਪੰਚਾਇਤ ਬਾਰਨ ਅਧੀਨ ਚੱਲ ਰਹੇ ਕੰਮ ਨੂੰ 15 ਦਿਨਾਂ ਵਿੱਚ ਮੁਕੰਮਲ ਕਰਨ ਸਬੰਧੀ ਬੀ.ਡੀ.ਪੀ.ਓ  ਪਟਿਆਲਾ ਰੂਰਲ ਨੂੰ ਨਿਰਦੇਸ਼ ਵੀ ਦਿੱਤੇ।

Have something to say? Post your comment

 

More in Health

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ! ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਜਿਲ੍ਹੇ ਵਿੱਚ 83 ਯੋਗ ਕਲਾਸਾਂ ਵਿੱਚ 2815 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ : ਵਿਨੀਤ ਕੁਮਾਰ

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਦਿਨੋ ਦਿਨ ਵੱਧ ਰਿਹਾ ਉਤਸ਼ਾਹ : ਐਸ ਡੀ ਐਮ ਦਮਨਦੀਪ ਕੌਰ

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ 'ਚ ਚਲਾਈ ਡੇਂਗੂ ਜਾਂਚ ਮੁਹਿੰਮ 

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ