Thursday, November 21, 2024

Education

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ

June 24, 2024 06:14 PM
SehajTimes

ਪਟਿਆਲਾ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ, 2024 ਤੱਕ ਆਨਲਾਈਨ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।  
  ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰੇਕ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਇਸੇ ਤਰ੍ਹਾਂ ਉਹ ਅਸਾਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਨ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 5 ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ’ਤੇ 31 ਜੁਲਾਈ 2024 ਤੱਕ ਆਨਲਾਈਨ ਪੋਰਟਲ https://awards.gov.in ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।

 

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ