Saturday, April 19, 2025

Chandigarh

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

June 25, 2024 12:50 PM
SehajTimes

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ ਡਾ. ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਕਿਸੇ ਵੀ ਕਮੀ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਹਨਾਂ ਨੇ ਮਨੋਰੰਜਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਇੱਕ ਵਿਆਪਕ ਸਿਹਤ ਜਾਂਚ ਕੈਂਪ ਲਗਾਉਣ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ। ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਆਬਜ਼ਰਵੇਸ਼ਨ ਹੋਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 60 ਤੋਂ ਵੱਧ ਲੜਕੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਲੜਕੇ ਵੀ ਸ਼ਾਮਲ ਹਨ ਜਿਨ੍ਹਾਂ 'ਤੇ ਕਾਨੂੰਨੀ ਅਪਰਾਧਾਂ ਦੇ ਮਾਮਲਿਆਂ ਵਿੱਚ ਦੋਸ਼ ਲਗਾਇਆ ਗਿਆ ਹੈ ਅਤੇ 18 ਤੋਂ 21 ਸਾਲ ਦੀ ਉਮਰ ਵਰਗ ਦੇ ਪਲੇਸ ਆਫ਼ ਸੇਫ਼ਟੀ ਵਿਖੇ ਰਹਿ ਰਹੇ ਹਨ। ਇਹਨਾਂ ਨਵੀਆਂ ਪਹਿਲਕਦਮੀਆਂ ਨਾਲ ਉਨ੍ਹਾਂ ਦੇ ਜੀਵਨ ਦੀ ਗੁਣਵੱਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ।

ਡਾ. ਕੌਰ ਨੇ ਅਬਜਰਵੇਸ਼ਨ ਹੋਮ ਦੇ ਸਟਾਫ਼ ਤੋਂ ਕੰਮ ਸਬੰਧੀ ਜਾਣਿਆ ਅਤੇ ਸਟਾਫ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਤਸੱਲੀ ਪ੍ਰਗਟਾਈ। ਉਹਨਾਂ ਨੇ ਸੁਪਰਡੈਂਟ ਨੂੰ ਬੈੱਡਾਂ ਦੀ ਸਥਿਤੀ ਬਾਰੇ ਇੱਕ ਹਫ਼ਤੇ ਅੰਦਰ ਰਿਪੋਰਟ ਦੇਣ ਅਤੇ ਲੜਕਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੈਡੀਕਲ ਕੈਂਪ ਲਗਾਉਣ ਦੇ ਆਦੇਸ਼ ਵੀ ਦਿੱਤੇ। ਮੰਤਰੀ ਨੇ ਦੱਸਿਆ ਕਿ ਸ਼ੁਰੂ ਵਿੱਚ ਇਹ ਹੋਮ 50 ਲੜਕਿਆਂ ਦੇ ਰਹਿਣ ਲਈ ਬਣਾਇਆ ਗਿਆ ਸੀ ਪਰ ਇਸਦੀ ਸਮਰੱਥਾ ਨੂੰ 100 ਲੜਕਿਆਂ ਤੱਕ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਪਹਿਲਕਦਮੀ ਲਈ ਲੋੜੀਂਦਾ ਬਜਟ ਅਤੇ ਸਟਾਫ਼ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਯਤਨਾਂ ਦਾ ਉਦੇਸ਼ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਵਿਖੇ ਰਹਿਣ ਵਾਲੇ ਮੁੰਡਿਆਂ ਦੇ ਜੀਵਨ ਨੂੰ ਸੁਧਾਰ ਕੇ ਸਕਾਰਾਤਮਕ ਤਬਦੀਲੀਆਂ ਲਿਆਉਣਾ ਹੈ।
ਇਸ ਦੌਰੇ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਫ਼ਰੀਦਕੋਟ ਨਵੀਨ ਗਡਵਾਲ ਵੀ ਹਾਜ਼ਰ ਸਨ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ