Saturday, June 29, 2024
BREAKING NEWS
ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ

Doaba

ਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦ

June 25, 2024 01:38 PM
SehajTimes

ਮੁਕੇਰੀਆਂ : ਮੁਕੇਰੀਆਂ ਦੇ ਪਿੰਡ ਜੰਡਵਾਲ ਨੇੜੇ ਠਾਕੁਰਦੁਆਰੇ ਨਾਲ ਸਬੰਧਤ CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38) ਨਾਗਾਲੈਂਡ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਹੋ ਗਏ, ਜਿਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ਠਾਕੁਰਦੁਆਰੇ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਪਿੰਡ ਦੇ ਨਾਲ-ਨਾਲ ਇਲਾਕੇ ਦਾ ਮਾਹੌਲ ਗਮਗੀਨ ਹੋ ਗਿਆ। ਇਸ ਸਮੇਂ ਉਨ੍ਹਾਂ ਦੇ ਪੁੱਤਰਾਂ ਨੇ ਕਿਹਾ ਕਿ ਉਹ ਵੀ ਆਪਣੇ ਪਿਤਾ ਵਾਂਗ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ। ਮ੍ਰਿਤਕ ਮਨੋਜ ਕੁਮਾਰ ਦੇ ਪਿਤਾ ਰਾਮ ਲਾਲ ਨੇ ਦੱਸਿਆ ਕਿ ਮਨੋਜ ਕੁਮਾਰ 2005 ਵਿੱਚ CRPF ਬਟਾਲੀਅਨ ਨੰਬਰ 173 ਬੀਐਨ ਵਿੱਚ ਭਰਤੀ ਹੋਇਆ ਸੀ। ਉਸ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਤਾਇਨਾਤੀ ਦੌਰਾਨ 20 ਸਾਲ ਸੇਵਾਵਾਂ ਨਿਭਾਈਆਂ ਸਨ। ਮਨੋਜ ਕੁਮਾਰ ਦੀ ਪਤਨੀ ਮੀਨਾ ਕੁਮਾਰੀ ਆਪਣੇ ਦੋ ਬੇਟਿਆਂ ਮਨੀਸ਼ ਕੁਮਾਰ (12) ਅਤੇ ਗੌਰਵ ਕੁਮਾਰ (11) ਦੇ ਨਾਲ ਪੱਛਮੀ ਬੰਗਾਲ ਦੇ ਸਿਲੀਗੁੜੀ ਵਿੱਚ ਰਹਿ ਰਹੀ ਸੀ, ਸਕੂਲ ਵਿੱਚ ਛੁੱਟੀ ਹੋਣ ਕਾਰਨ ਮਨੋਜ ਕੁਮਾਰ ਦਾ ਪਰਿਵਾਰ ਪਿੰਡ ਠਾਕੁਰਦੁਆਰੇ ਆਇਆ ਹੋਇਆ ਸੀ। ਮ੍ਰਿਤਕ ਮਨੋਜ ਕੁਮਾਰ ਦੀ ਪਤਨੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ 22 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ ਸਾਢੇ 9 ਵਜੇ ਮਨੋਜ ਦਾ ਫੋਨ ਆਇਆ। ਉਨ੍ਹਾਂ ਨੇ ਬੱਚੇ ਅਤੇ ਮੇਰੇ ਨਾਲ ਲੰਬੀ ਗੱਲਬਾਤ ਕੀਤੀ। ਕਰੀਬ ਡੇਢ ਘੰਟੇ ਬਾਅਦ ਡਿਊਟੀ ‘ਤੇ ਜਾਣ ਤੋਂ ਬਾਅਦ ਹੈੱਡ ਕਾਂਸਟੇਬਲ ਮਨੋਜ ਕੁਮਾਰ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ, ਇਕ ਭਰਾ, ਭੈਣ, ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।

Have something to say? Post your comment

 

More in Doaba

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

ਕਿਸਾਨਾਂ ਦੀ ਆਮਦਨ ਵਧਾਉਣ ਲਈ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਸ਼ੁਰੂਆਤ : ਜੌੜਾਮਾਜਰਾ

BJP ਨੇ ਸ਼ੀਤਲ ਅੰਗੁਰਾਲ ਨੂੰ ਜਲੰਧਰ ਵੈਸਟ ਜਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਗੁਰਦਾਸਪੁਰ ਸੀਟ ਸੁਖਜਿੰਦਰ ਸਿੰਘ ਰੰਧਾਵਾ ਨੇ ਜਿੱਤੀ

ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਲੋਕ ਸਭਾ ਚੋਣਾਂ ਦੇ ਨਤੀਜੇ : ਫਰੀਦਕੋਟ ਤੋਂ ਅਜ਼ਾਦ ਉਮੀਦਵਾਰ ਸਰਬਜੀਤ ਅੱਗੇ

ਗਰੀਨ ਚੋਣਾਂ ਦੇ ਚੱਲਦਿਆਂ ਆਸਰਾ ਫਾਊਂਡੇਸ਼ਨ ਨੇ ਲਗਾਏ ਫ਼ਲਦਾਰ ਤੇ ਛਾਂਦਾਰ ਬੂਟੇ

ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ