Saturday, June 29, 2024
BREAKING NEWS
ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ

National

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨ

June 25, 2024 02:19 PM
SehajTimes

ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਸ਼ਰਧਾਲੂਆਂ ਨੂੰ ਆਪਣੇ ਬੱਚਿਆਂ ਦੇ ਮੁੰਡਨ ਦੀ ਅਹਿਮ ਰਸਮ ਨੂੰ ਸੁਵਿਧਾਜਨਕ ਅਤੇ ਸਨਮਾਨਜਨਕ ਢੰਗ ਨਾਲ ਕਰਵਾਉਣ ਲਈ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਬਾਂਗੰਗਾ ਵਿੱਚ ਇੱਕ ਮੁਫਤ ਮੁੰਡਨ ਦੀ ਦੁਕਾਨ ਖੋਲ੍ਹੀ ਹੈ। ਇਹ ਦੁਕਾਨ ਬਾਣਗੰਗਾ ਦੇ ਗੀਤਾ ਮੰਦਿਰ ਨੇੜੇ ਇਸ਼ਨਾਨ ਘਾਟ ਨੰਬਰ 3 ਵਿਖੇ ਸਥਿਤ ਹੈ, ਜਿੱਥੇ ਸ਼ਰਧਾਲੂਆਂ ਨੂੰ ਮੁਫ਼ਤ ਮੁੰਡਨ ਦੀ ਸੇਵਾ ਪ੍ਰਦਾਨ ਕੀਤੀ ਜਾਵੇਗੀ। ਮੁੰਡਨ ਦੀ ਦੁਕਾਨ ਦਾ ਉਦਘਾਟਨ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅੰਸ਼ੁਲ ਗਰਗ ਸਮੇਤ ਸ਼ਰਾਈਨ ਬੋਰਡ ਦੇ ਹੋਰ ਅਧਿਕਾਰੀਆਂ ਨੇ ਇਲਾਕੇ ਦੇ ਪ੍ਰਮੁੱਖ ਨਾਗਰਿਕਾਂ ਦੀ ਮੌਜੂਦਗੀ ਵਿੱਚ ਕੀਤਾ। ਉਦਘਾਟਨ ਤੋਂ ਬਾਅਦ ਸੀ.ਈ.ਓ ਨੇ ਕਿਹਾ ਗਿਆ ਹੈ ਕਿ ਸ਼ਰਧਾਲੂਆਂ ਦੀਆਂ ਬਹੁਤ ਸਾਰੀਆਂ ਬੇਨਤੀਆਂ ਦੇ ਜਵਾਬ ਵਿਚ ਅਤੇ ਰਸਮ ਦੀ ਮਹੱਤਤਾ ਨੂੰ ਸਮਝਦਿਆਂ, ਸ਼ਰਾਈਨ ਬੋਰਡ ਦੇ ਚੇਅਰਮੈਨ ਦੀਆਂ ਹਦਾਇਤਾਂ ਮੁਤਾਬਕ ਇਹ ਮੁਫਤ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਦੁਕਾਨ ਰੋਜ਼ਾਨਾ ਸਵੇਰੇ 7 ਵਜੇ ਤੋਂ ਸੂਰਜ ਡੁੱਬਣ ਤੱਕ ਖੁੱਲੀ ਰਹੇਗੀ ਅਤੇ ਸ਼ਰਾਈਨ ਬੋਰਡ ਦੇ ਤਜਰਬੇਕਾਰ ਨਾਈ ਦੁਆਰਾ ਸੇਵਾ ਕੀਤੀ  ਜਾਵੇਗੀ, ਜੋ ਕਿ ਰਵਾਇਤੀ ਰੀਤੀ-ਰਿਵਾਜਾਂ ਮੁਤਾਬਕ ਮੁੰਡਨ ਦੀ ਰਸਮ ਕਰਨ ਵਿੱਚ ਮਾਹਰ ਹਨ।

Have something to say? Post your comment