Thursday, November 21, 2024

Malwa

ਮਾਲੇਰਕੋਟਲਾ ਜ਼ਿਲ੍ਹੇ ‘ਚ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਸਾਰੇ ਜਾ ਰਹੇ ਨੇ 06 ਪੰਚਾਇਤ ਘਰ

June 26, 2024 05:36 PM
SehajTimes

ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ ਨਵੇਂ ਬਣ ਰਹੇ ਪੰਚਾਇਤ ਘਰ 

ਮਾਲੇਰਕੋਟਲਾ : ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਦੇ ਲੋਕਾਂ ਨੂੰ ਸਾਂਝੇ ਕੰਮਾਂ ਅਤੇ ਸਮਾਗਮਾਂ ਲਈ ਸਥਾਨ ਪ੍ਰਦਾਨ ਕਰਨ ਦੇ ਮਕਸਦ ਨਾਲ ਜ਼ਿਲ੍ਹੇ ‘ਚ 6 ਮਾਡਲ ਪੰਚਾਇਤ ਘਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਜ਼ਿਲ੍ਹੇ ‘ਚ 06 ਮਾਡਲ ਪੰਚਾਇਤ ਘਰ ਬਣਾਉਣ ਲਈ 02 ਕਰੋੜ 40 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਜਿਸ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡਾਂ ‘ਚ ਆਧੁਨਿਕ ਸਹੂਲਤਾਂ ਵਾਲੇ ਪੰਚਾਇਤ ਘਰ ਬਣਾਏ ਜਾ ਰਹੇ ਹਨ, ਜਿਨ੍ਹਾਂ ‘ਚੋਂ 05 ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ।ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 06ਵੇਂ ਪੰਚਾਇਤ ਘਰ ਦਾ ਕੰਮ ਜਲਦ ਸ਼ੁਰੂ ਕੀਤੇ ਜਾਵੇ । ਉਨ੍ਹਾਂ ਹਦਾਇਤ ਕੀਤੀ ਕਿ ਕੰਮ ਦੀ ਗੁਣਵੰਤਾ ਵੱਲ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੰਮ ਨੂੰ ਸਮੇਂ ਸੀਮਾਂ ਅਧੀਨ ਮੁਕੰਮਲ ਕੀਤੇ ਜਾਵੇ ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਨਵਦੀਪ ਕੌਰ ਨੇ ਦੱਸਿਆ ਕਿ ਕਰੀਬ 40 ਲੱਖ ਰੁਪਏ ਨਾਲ ਬਣਨ ਵਾਲੇ ਹਰੇਕ ਪੰਚਾਇਤ ਘਰਾਂ ‘ਚ  ਕਰੀਬ 100 ਵਿਅਕਤੀਆਂ ਦੀ ਸਮਰੱਥਾ ਵਾਲਾ ਹਾਲ,ਇੱਕ ਕਮਰਾ, ਆਈ.ਟੀ.ਰੂਮ, ਰਸੋਈ ਅਤੇ ਬਾਥਰੂਮ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮਰੇ ਦੀ ਵਰਤੋਂ ਗਰਾਮ ਪੰਚਾਇਤ ਦੇ ਦਫ਼ਤਰ ਵਜੋਂ ਵੀ ਕੀਤੀ ਜਾ ਸਕੇਗੀ ਅਤੇ ਭਵਿੱਖ ਨੂੰ ਧਿਆਨ ‘ਚ ਰੱਖਦਿਆ ਪੰਚਾਇਤੀ ਕੰਮ ਦੇ ਲਈ ਇਕ ਕਮਰਾ ਆਈ.ਟੀ. ਰੂਮ ਵਜੋਂ ਬਣਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਪੰਚਾਇਤ ਘਰਾਂ ਵਾਲੇ ਪਿੰਡਾਂ ਦੇ ਵੇਰਵੇ ਦਿੰਦਿਆ ਦੱਸਿਆ ਜ਼ਿਲ੍ਹੇ ਦੇ ਪਿੰਡ ਹਕੀਮਪੁਰ ਖਟੜਾ,ਮਹੋਲੀ ਕਲਾਂ, ਦਲੇਲਗੜ੍ਹ,ਦਸੌਦਾ ਸਿੰਘ ਵਾਲਾ, ਬਾਗੜੀਆਂ ਅਤੇ ਚੌਂਦਾ ਵਿਖ ‘ਚ ਮਾਡਲ ਪੰਚਾਇਤ ਘਰ ਬਣ ਰਹੇ ਹਨ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ