Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

June 26, 2024 07:18 PM
SehajTimes

ਮੋਹਾਲੀ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ.ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਨੇ ਕੀਤੀ। ਇਸ ਸਮਾਗਮ ਵਿੱਚ ਪ੍ਰੈਪਰੇਟਰੀ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚੋਂ ਦਸ ਕੈਡਿਟ ਮਈ-ਜੂਨ 2024 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਪਾਸ ਹੋਏ ਕੈਡਿਟ ਅਤੇ ਮੌਜੂਦਾ ਸਮੇਂ ਵਿੱਚ ਐਨ.ਡੀ.ਏ./ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡਿਟ ਵੀ ਸ਼ਾਮਲ ਸਨ। ਸਨਮਾਨ ਹਾਸਲ ਕਰਨ ਵਾਲੇ ਸਾਬਕਾਂ ਕੈਡਿਟਾਂ ਵਿੱਚ ਇਸ ਸੰਸਥਾ ਦੇ ਪਹਿਲੇ ਕੋਰਸ ਦੇ ਤਿੰਨ ਅਚੀਵਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਛੁੱਟੀ ਲੈ ਕੇ ਵਿਸ਼ੇਸ਼ ਤੌਰ ਉਤੇ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।



ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਸਫ਼ਲ ਕੈਡਿਟਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਿਸਜ਼ ਪ੍ਰੈਪਰੇਟਰੀ ਇੰਸਟੀਚਿਊਟ ਭਵਿੱਖ ਵਿੱਚ ਵੀ ਕੈਡਿਟਾਂ ਨੂੰ ਟਰੇਨਿੰਗ ਸਰਵਿਸ ਅਕੈਡਮੀਆਂ ਵਿੱਚ ਉੱਤਮ ਰਹਿਣ ਲਈ ਬਿਹਤਰੀਨ ਮੰਚ ਪ੍ਰਦਾਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਫੌਜ ਵਿਚ ਭਰਤੀ ਹੋਣਾ ਕਿਸੇ ਹੋਰ ਕਿੱਤੇ ਵਰਗਾ ਨਹੀਂ ਹੈ, ਇਹ ਉਸ ਤੋਂ ਕਿਤੇ ਵੱਧ ਹੈ ਅਤੇ ਇਸ ਲਈ ਜਨੂੰਨ ਹੋਣਾ ਚਾਹੀਦਾ ਹੈ। ਕੈਡਿਟਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕੈਡਿਟਾਂ ਨੂੰ ਆਪਣੀ ਛੁਪੀ ਪ੍ਰਤਿਭਾ ਨੂੰ ਖੋਜਣ, ਆਪਣੀਆਂ ਕਮੀਆਂ ਨੂੰ ਦੂਰ ਕਰਨ ਅਤੇ ਇਮਾਨਦਾਰੀ ਦੇ ਉੱਚੇ ਮਾਪਦੰਡ ਸਥਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਮਿਸਾਲੀ ਨਤੀਜੇ ਪ੍ਰਾਪਤ ਕਰਨ ਲਈ ਮੌਜੂਦਾ ਐਮ.ਆਰ.ਐਸ.ਏ.ਐਫ.ਪੀ.ਆਈ. ਫੈਕਲਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਨੇ ਹੁਣ ਤੱਕ 229 ਕੈਡਿਟਾਂ ਨੂੰ ਐਨ.ਡੀ.ਏ. /ਹੋਰ ਅਕੈਡਮੀਆਂ ਵਿੱਚ ਭੇਜਿਆ ਹੈ। ਉਨ੍ਹਾਂ ਕਿਹਾ ਕਿ ਐਸ.ਐਸ.ਬੀ. ਪਾਸ ਕਰਨ ਵਾਲੇ 22 ਕੈਡਿਟਾਂ ਨੂੰ ਐਨਡੀਏ ਵਿੱਚ ਸ਼ਾਮਲ ਹੋਣ ਸਬੰਧੀ ਪੱਤਰ ਮਿਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੰਸਥਾ ਹਥਿਆਰਬੰਦ ਬਲਾਂ ਲਈ ਕੈਡਿਟ ਤਿਆਰ ਕਰਨ ਵਿੱਚ ਸਰਬੋਤਮ ਸੰਸਥਾ ਵਜੋਂ ਉਭਰੀ ਹੈ ਅਤੇ ਦੇਸ਼ ਭਰ ਵਿੱਚ ਇਸ ਦੇ ਨਤੀਜੇ ਸਭ ਤੋਂ ਬਿਹਤਰ ਹਨ।

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ