Thursday, April 03, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Chandigarh

ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ: ਤ੍ਰਿਪਤ ਬਾਜਵਾ

May 08, 2021 05:33 PM
SehajTimes
ਚੰਡੀਗੜ੍ਹ : ਸੂਬੇ ਦੇ ਪਿੰਡਾਂ ਵਿੱਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ ਲਈ ਰਾਜ ਭਰ ਵਿੱਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡਾਂ ਵਿੱਚ ਛੱਪੜਾਂ ਦਾ ਗੰਦਾ ਪਾਣੀ ਕੱਢਣ, ਗਾਰ ਕੱਢਣ ਅਤੇ ਨਵੀਨੀਕਰਨ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਰਾਜ ਦੇ 14919 ਛੱਪੜਾਂ ਵਿੱਚੋਂ 12244 ਛੱਪੜਾਂ ਵਿੱਚ ਗੰਦਾ ਪਾਣੀ ਕੱਢਣ ਦਾ ਕੰਮ ਕਰਾਇਆ ਗਿਆ ਸੀ ਅਤੇ 7345 ਛੱਪੜਾਂ ਵਿੱਚ ਗਾਰ ਕੱਢੀ ਗਈ ਸੀ। ਇਸੇ ਤਰਜ਼ ਤੇ ਇਸ ਸਾਲ ਵੀ ਮਈ ਅਤੇ ਜੂਨ ਮਹੀਨੇ ਵਿੱਚ ਛੱਪੜਾਂ ਦੀ ਸਫਾਈ ਦੀ ਮੁਹਿੰਮ ਰਾਜ ਭਰ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ ।
ਪੰਚਾਇਤ ਮੰਤਰੀ ਬਾਜਵਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਮਗਨਰੇਗਾ ਦੇ ਤਹਿਤ ਮੁਕੰਮਲ ਕੀਤੇ ਜਾਣਗੇ ਤਾਂ ਕਰੋਨਾਂ ਮਹਾਂਮਾਰੀ ਦੇ ਚੱਲਦਿਆਂ ਆਇਦ ਕੀਤੀਆਂ ਪਾਬੰਦੀਆਂ ਦੋਰਾਨ ਪਿੰਡਾਂ ਦੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਛੱਪੜਾਂ ਦੀ ਸਫਾਈ ਦੌਰਾਨ 21,22,032 ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਸਨ। ਜਿਸ ਨਾਲ ਪਿੰਡਾਂ ਦੇ ਗਰੀਬ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾ ਸਕੇ। ਕੋਵਿਡ ਪਾਬੰਦੀਆਂ ਦੇ ਚੱਲਦਿਆਂ ਮਗਨਰੇਗਾ ਤਹਿਤ ਰੋਜ਼ਗਾਰ ਦੇ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਰਾਜ ਭਰ ਦੇ ਅਧਿਕਾਰੀਆਂ ਨੂੰ ਮਗਨਰੇਗਾ ਕਾਮਿਆਂ ਦੀ ਰਜਿਸਟਰੇਸ਼ਨ ਮੁਹਿੰਮ ਚਲਾਉਣ ਲਈ ਵੀ ਹਦਾਇਤ ਕੀਤੀ ਗਈ ਹੈ।
ਪੰਚਾਇਤ ਮੰਤਰੀ ਬਾਜਵਾ ਨੇ ਰਾਜ ਦੇ ਅਧਿਕਾਰੀਆਂ ਨੂੰ ਉਕਤ ਪ੍ਰੋਜੈਕਟਾਂ ਬਾਰੇ ਸਮਰਪਣ ਦੀ ਭਾਵਨਾਂ ਤੇ ਕੰਮ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪਿੰਡਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਸਮੱਸਿਆਂਵਾਂ ਦਾ ਨਿਵਾਰਨ ਕੀਤਾ ਜਾ ਸਕੇ ।   
ਇਸ ਪ੍ਰੋਜੈਕਟ ਨੂੰ ਤੁਰੰਤ ਲਾਗੂ ਕਰਨ ਲਈ ਵਧੀਕ ਮੁੱਖ ਸਕੱਤਰ ਕਮ  ਵਿਭਾਗ ਦੀ ਵਿੱਤੀ ਕਮਿਸ਼ਨਰ  ਸ੍ਰੀਮਤੀ ਸੀਮਾ ਜੈਨ ਵਲੋਂ  ਜਿਲ੍ਹਾ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਨੂੰ ਵੀਡਿਓ ਕਾਨਫਰੰਸ ਰਾਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਤੇ ਪੰਚਾਇਤਾਂ ਨੂੰ ਆਪਣੇ ਵਿੱਤੀ ਸਰੋਤਾਂ ਤੋਂ ਪ੍ਰਾਪਤ ਹੋਈ ਆਮਦਨ ਵਿੱਚੋਂ ਖਰਚ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।ਉਨ੍ਹਾਂ ਨਾਲ ਹੀ ਦੱਸਿਆ ਕਿ ਪਿੰਡਾਂ ਵਿੱਚ ਅਵਾਰਾ ਪਸ਼ੂਆਂ ਤੋਂ ਹੋਣ ਵਾਲੇ ਹਾਦਸਿਆਂ ਤੋਂ ਨਿਜਾਤ ਦਿਵਾਉਣ ਲਈ ਉਨ੍ਹਾਂ ਨੂੰ ਰੇਡੀਅਮ ਰਿਫਲੈਕਟਰ ਵਾਲੇ ਸਟਰੈਪ ਪਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਅਵਾਰਾ ਕੁੱਤਿਆਂ ਦੀ ਸਮੱਸਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਦੀ ਨਸਬੰਦੀ ਦਾ ਕੰਮ ਵੀ ਮੁਹਿੰਮ ਦੇ ਤੌਰ ਤੇ ਸ਼ੁਰੂ ਕੀਤਾ ਜਾ ਰਿਹਾ ਹੈ ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’: 33ਵੇਂ ਦਿਨ, ਪੰਜਾਬ ਪੁਲਿਸ ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ