Thursday, July 04, 2024
BREAKING NEWS
ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾ

Malwa

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ

June 27, 2024 04:55 PM
SehajTimes

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫਤਾਰ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

ਪੁਲਿਸ ਵੱਲੋਂ ਮਾਡਿਊਲ ਦੇ ਦੋ ਹੋਰ ਮੈਂਬਰਾਂ ਦੀ ਸ਼ਨਾਖਤ, ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ
 

ਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ ਲਈ ਹੈ।



ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਜ਼ਿਲ੍ਹਾ ਬਠਿੰਡਾ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਬਠਿੰਡਾ ਅਤੇ ਬਠਿੰਡਾ ਪੁਲਿਸ ਦੀਆਂ ਟੀਮਾਂ ਨੇ ਸ਼ੂਟਰਾਂ ਨੂੰ ਫੜਨ ਲਈ ਸਾਂਝੇ ਅਪ੍ਰੇਸ਼ਨ ਦੌਰਾਨ ਮੌੜ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕਰ ਲਿਆ।



ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ ਅਤੇ ਮੁਲਜ਼ਮਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਸੰਚਾਲਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 72 ਮਿਤੀ 27-06-2024 ਦਰਜ ਕੀਤੀ ਗਈ ਹੈ।

Have something to say? Post your comment

 

More in Malwa

ਡੇਅਰੀ ਵਿਕਾਸ ਵਿਭਾਗ ਵੱਲੋਂ  ਦੋ ਹਫਤਿਆਂ ਦਾ ਸਿਖਲਾਈ ਬੈਚ 15 ਜੁਲਾਈ ਤੋਂ : ਡਿਪਟੀ ਡਾਇਰੈਕਟਰ

ਭਾਕਿਯੂ ਉਗਰਾਹਾਂ ਨੇ ਰੋਕਿਆ ਦੋ ਘਰਾਂ ਦਾ ਵਾਰੰਟ ਕਬਜ਼ਾ

ਸਵ. ਭਗਵਾਨ ਦਾਸ ਅਰੋੜਾ ਦੀ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ 

ਉਰਦੂ ਭਾਸ਼ਾ ਦੀ ਸਿਖਲਾਈ ਲਈ 10 ਜੁਲਾਈ ਤੱਕ ਕਰਵਾਇਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ

ਨਵੇਂ ਅਪਰਾਧਿਕ ਕਾਨੂੰਨਾਂ ਨੂੰ ਕੇਂਦਰ ਤੇ ਰਾਜ ਸਰਕਾਰਾਂ ਬਿਨਾਂ ਪੱਖਪਾਤ ਤੇ ਨਿਰਪੱਖਤਾ ਨਾਲ ਲਾਗੂ ਕਰਨ : ਪ੍ਰੋ. ਬਡੁੰਗਰ 

ਫ਼ੌਜਦਾਰੀ ਕਾਨੂੰਨਾਂ ਦੇ ਸੋਧ ਦੀਆਂ ਕਾਪੀਆਂ ਫੂਕਕੇ ਕੀਤਾ ਰੋਸ ਪ੍ਰਦਰਸ਼ਨ

ਰੋਟਰੀ ਕਲੱਬ ਦੀ ਨਵੀਂ ਟੀਮ ਨੇ ਕਾਰਜਭਾਰ ਸੰਭਾਲਿਆ 

ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਲੋਕਾਂ ਦੇ ਪਰਿਵਾਰਾਂ ਨੂੰ ਮਿਲ਼ੀ ਵਿਤੀ ਸਹਾਇਤਾ 

ਪਾਣੀ ਨਿਕਾਸੀ ਦੇ ਪ੍ਰਬੰਧਾਂ ਤੇ ਕਾਂਗਰਸ ਆਗੂਆਂ ਨੇ ਚੁੱਕੇ ਸਵਾਲ 

ਅਸ਼ੀਰਵਾਦ ਸਕੀਮ ਤਹਿਤ 2 ਕਰੋੜ 66 ਲੱਖ 22 ਹਜ਼ਾਰ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ : DC