Friday, November 22, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Doaba

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

June 28, 2024 06:41 PM
SehajTimes
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਵਿੱਤੀ ਲੈਣ-ਦੇਣ ਦੀ ਪੜਤਾਲ ਜ਼ਰੀਏ 42 ਬੈਂਕ ਖਾਤਿਆਂ ਵਿੱਚ ਜਮ੍ਹਾਂ 1.86 ਕਰੋੜ ਰੁਪਏ ਜਮ੍ਹਾ ਫ੍ਰੀਜ਼ ਕੀਤੇ: ਡੀਜੀਪੀ ਗੌਰਵ ਯਾਦਵ

ਸਿੰਡੀਕੇਟ ਪਿੱਛੇ ਵੱਡੇ ਤਸਕਰ ਦੀ ਵੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ
 
ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ  ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 40,000 ਰੁਪਏ ਦੀ ਡਰੱਗ ਮਨੀ, 400 ਗ੍ਰਾਮ ਸੋਨਾ, ਸਵਿਫਟ ਕਾਰ (ਪੀਬੀ 05 ਏਸੀ 5015) ਅਤੇ ਇੱਕ ਟਰੈਕਟਰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਵਿੱਤੀ ਜਾਂਚ ਅਤੇ ਪੈਰਵੀ ਦੇ ਨਤੀਜੇ ਵਜੋਂ 42 ਬੈਂਕ ਖਾਤਿਆਂ ਦਾ ਪਤਾ ਲਗਾਇਆ ਗਿਆ ਹੈ, ਜੋ ਸੰਗਠਿਤ ਅਫੀਮ ਸਿੰਡੀਕੇਟ ਦੁਆਰਾ ਵਿੱਤੀ ਲੈਣ-ਦੇਣ ਲਈ ਵਰਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਵਿੱਤੀ ਲੈਣ-ਦੇਣ ਦੀਆਂ ਕੜੀਆਂ ਨੂੰ ਜੋੜਦਿਆਂ ਫਾਜ਼ਿਲਕਾ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਾਰੇ 42 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 1.86 ਕਰੋੜ ਰੁਪਏ ਦੀ ਡਰੱਗ ਮਨੀ ਜਮ੍ਹਾਂ ਸੀ।  

ਡੀਜੀਪੀ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੇ ਐਨਡੀਪੀਐਸ ਐਕਟ ਦੀ  ਧਾਰਾ 68ਐਫ ਤਹਿਤ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਬਾਰੇ ਉਨ੍ਹਾਂ ਨੂੰ ਠੋਸ ਸੂਚਨਾ ਮਿਲੀ ਹੈ ਕਿ ਉਹ ਝਾਰਖੰਡ ਤੋਂ ਅਫੀਮ ਦੀ ਢੋਆ-ਢੁਆਈ ਕਰਦੇ ਰਹਿੰਦੇ ਹਨ ਅਤੇ ਉਹ ਆਪਣੀ ਸਵਿਫਟ ਕਾਰ ਵਿੱਚ ਭਾਰੀ ਮਾਤਰਾ ਵਿੱਚ ਅਫੀਮ ਲੈ ਕੇ ਝਾਰਖੰਡ ਤੋਂ ਸ੍ਰੀ ਗੰਗਾਨਗਰ ਦੇ ਰਸਤੇ ਦਲਮੀਰ ਖੇੜਾ ਜਾਣਗੇ। ਪ੍ਰਾਪਤ ਜਾਣਕਾਰੀ 'ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐਸ.ਐਚ.ਓ ਥਾਣਾ ਖੂਈਆਂ ਸਰਵਰ ਰਮਨ ਕੁਮਾਰ ਵੱਲੋਂ ਡੀ.ਐਸ.ਪੀ ਅਬੋਹਰ ਅਰੁਣ ਮੁੰਡਨ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਸਮੇਤ ਅਬੋਹਰ-ਗੰਗਾਨਗਰ ਰੋਡ 'ਤੇ ਪਿੰਡ ਸੱਪਾਂ ਵਾਲੀ ਦੇ ਬੱਸ ਅੱਡੇ ਵਿਖੇ ਨਾਕਾਬੰਦੀ ਕੀਤੀ ਗਈ ਅਤੇ ਨਿਰਧਾਰਿਤ ਵਾਹਨ ਨੂੰ ਸਫ਼ਲਤਾਪੂਰਵਕ ਰੋਕ ਲਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਵੱਲੋਂ ਭੱਜਣ ਦੀ ਕੋਸ਼ਿਸ਼ ਦੇ ਬਾਵਜੂਦ ਪੁਲਿਸ ਪਾਰਟੀ ਨੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 66 ਕਿੱਲੋ ਅਫ਼ੀਮ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ | ਉਸ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਦਾ ਪਿੱਛਾ ਕਰਨ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਸਿੰਡੀਕੇਟ ਦੇ ਪਿੱਛੇ ਵੱਡੇ ਤਸਕਰ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਤਸਕਰੀ ਕਰ ਰਿਹਾ ਹੈ ਅਤੇ ਆਬਕਾਰੀ ਐਕਟ ਤੇ ਐਨਡੀਪੀਐਸ ਐਕਟ ਤਹਿਤ ਕਤਲ ਦੀ ਕੋਸ਼ਿਸ਼ ਅਤੇ ਚੋਰੀ ਦੇ ਘੱਟੋ-ਘੱਟ 9 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦਾ ਨਾਮ ਐਫਆਈਆਰ ਵਿੱਚ ਦਰਜ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਖੂਈਆਂ ਸਰਵਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18 (ਅਫੀਮ ਦੇ ਡੋਡੇ ਅਤੇ ਅਫੀਮ ਦੇ ਸਬੰਧ ਵਿੱਚ ਉਲੰਘਣਾ ਲਈ ਸਜ਼ਾ), 27ਏ (ਜੋ ਕੋਈ ਵੀ ਨਸ਼ਾ ਤਸਕਰਾਂ ਨੂੰ ਵਿੱਤੀ ਸਹਾਇਤਾ ਜਾਂ ਪਨਾਹ ਦੇਣ ਵਿੱਚ ਸ਼ਾਮਲ ਹੁੰਦਾ ਹੈ) ਅਤੇ 29 (ਉਕਸਾਉਣ ਅਤੇ ਅਪਰਾਧਿਕ ਸਾਜ਼ਿਸ਼ ਲਈ ਸਜ਼ਾ) ਤਹਿਤ ਐਫਆਈਆਰ ਨੰਬਰ 71 ਮਿਤੀ 26.06.2024 ਦਰਜ ਹੈ।

Have something to say? Post your comment

 

More in Doaba

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ