Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

June 28, 2024 07:20 PM
SehajTimes

ਚੰਡੀਗੜ੍ਹ : ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨਾਗਰਿਕਾਂ 'ਤੇ ਵਿੱਤੀ ਬੋਝ ਘੱਟਿਆ ਹੈ  ਬਲਕਿ ਇਹਨਾਂ ਸੜਕਾਂ 'ਤੇ ਨਿਰਵਿਘਨ ਅਤੇ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ।

ਸਬੰਧਤ ਸੜਕਾਂ 'ਤੋਂ ਟੋਲ ਹਟਾਏ ਜਾਣ ਨਾਲ ਮਿਲਣ ਵਾਲੀ ਰੋਜ਼ਾਨਾ ਰਾਹਤ ਦੇ ਵੇਰਵੇ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਟਿਆਲਾ-ਸਮਾਣਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ ਔਸਤਨ 3.75 ਲੱਖ ਰੁਪਏ, ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ 'ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ 'ਤੇ 13 ਲੱਖ ਰੁਪਏ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ 'ਤੇ 3 ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.52 ਲੱਖ ਰੁਪਏ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.12 ਲੱਖ ਰੁਪਏ, ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 1.94 ਲੱਖ ਰੁਪਏ, ਮੱਖੂ ਵਿਖੇ ਸਤਲੁਜ ਦਰਿਆ 'ਤੇ ਉੱਚ ਪੱਧਰੀ ਪੁਲ ਤੋਂ ਟੋਲ ਬੰਦ ਕਰਕੇ ਰੋਜ਼ਾਨਾ 60 ਹਜ਼ਾਰ ਰੁਪਏ, ਮੋਗਾ-ਕੋਟਕਪੂਰਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 4.50 ਲੱਖ ਰੁਪਏ, ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 6.34 ਲੱਖ ਰੁਪਏ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ ਤੋਂ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 3.50 ਲੱਖ ਰੁਪਏ , ਦਾਖਾ-ਰਾਏਕੋਟ-ਬਰਨਾਲਾ ਰੋਡ ਤੋਂ 2 ਟੋਲ ਪਲਾਜ਼ਾ ਹਟਾ ਕੇ ਰੋਜ਼ਾਨਾ ਔਸਤਨ 4.50 ਲੱਖ ਰੁਪਏ ਦੀ ਰਾਹਤ ਇੰਨ੍ਹਾਂ ਸੜਕਾਂ ਤੋਂ ਗੁਜਰਨ ਵਾਲੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿੱਚ ਮਹਿੰਗਾਈ ਦੇ ਵਧੇ ਹੋਏ ਪੱਧਰ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸਦੇ ਨਾਲ-ਨਾਲ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

Have something to say? Post your comment

 

More in Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ