Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Social

ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ : ADC

June 28, 2024 07:28 PM
SehajTimes

ਮੋਹਾਲੀ : ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ, ਇਸ ਲਈ ਚੌਗਿਰਦੇ ਨੂੰ ਹਰਿਆਂ ਭਰਿਆ ਬਣਾਉਣ ਲਈ ਵਾਤਾਵਰਨ ਪ੍ਰੇਮੀਆਂ ਦੀ ਮਦਦ ਨਾਲ ਹਰ ਰੋਜ਼ ਨਵੇਂ ਬੂਟੇ ਲਗਵਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ  (ਜ) ਸ਼੍ਰੀ ਵਿਰਾਜ ਐਸ. ਤਿੜਕੇ  ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਦੁਸਹਿਰੀ ਅੰਬ ਦੀ ਕਿਸਮ ਦਾ ਬੂਟਾ ਲਾਉਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤਾਂ ਸ਼ੁਰੂ ਹੋਣ ਵਾਲੀਆ ਹਨ,ਇਸ ਲਈ ਬੂਟੇ ਲਗਾਉਂਣ ਲਈ ਬਹੁਤ ਲਾਹੇਵੰਦ ਸਮਾਂ ਹੈ। ਇਹ ਬੂਟੇ ਸਾਨੂੰ ਫਲ ਅਤੇ ਛਾਂ ਵੀ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਮੋਹਾਲੀ ਚ ਮਾਨਸੂਨ ਦੌਰਾਨ 2.08 ਲੱਖ ਬੂਟੇ ਲਾਉਣ ਦਾ ਟੀਚਾ ਗੈਰ ਜੰਗਲਾਤ ਜ਼ਮੀਨ ਤੇ ਲਾਉਣ ਦਾ ਮਿਥਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਸਾਰੇ ਹੀ ਵਾਤਾਵਰਨ ਨਾਲ ਛੇੜਛਾੜ ਦੇ ਸਿੱਟੇ ਵੱਜੋਂ ਵੱਖ-ਵੱਖ ਮੁਸ਼ਿਕਲਾਂ ਨੂੰ ਝੱਲ ਰਹੇ ਹਾਂ,

ਇਨਸਾਨ ਨੇ ਆਪਣੇ ਨਿੱਜੀ ਸਵਾਰਥਾਂ ਲਈ ਜਿਥੇ ਕੁਦਰਤੀ ਸਾਧਨਾਂ ਨੂੰ ਤਹਿਸ ਨਹਿਸ ਕੀਤਾ ਉੱਥੇ ਧਰਤੀ ਮਾਤਾ ਨੂੰ ਵੀ ਜ਼ਹਿਰੀਲਾ, ਪਾਣੀ ਨੂੰ ਵੀ ਲੱਗਪਗ ਖਤਮ ਹੋਣ ਕਿਨਾਰੇ ਲਿਆ ਖੜ੍ਹਾ ਕੀਤਾ ਹੈ, ਨਤੀਜੇ ਵਜੋਂ ਸਾਹ ਲੈਣ ਲਈ ਹਵਾ ਵੀ ਦੂਸ਼ਿਤ ਹੋ ਗਈ ਹੈ, ਜੀਵਨ ਜਿਊਣਾ ਦੁੱਭਰ ਹੋ ਗਿਆ ਹੈ। ਧਰਤੀ ਤੇ ਜੀਵਨ ਸੰਭਵ ਤਾਂ ਹੀ ਹੋਵੇਗਾ ਜੇਕਰ ਅਸੀਂ ਸਾਰੇ ਧਰਤੀ, ਪਾਣੀ, ਹਵਾ ਪ੍ਰਤੀ ਸੁਚੇਤ ਹੋ ਕੇ ਵੱਧ ਤੋਂ ਵੱਧ ਬੂਟੇ ਲਗਾਵਾਂਗੇ। ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਵੱਧ ਤੋਂ ਵੱਧ ਦਰੱਖਤ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜੀਵਨ ਜਿਊਣਾ ਸੁਖਾਲਾ ਹੋ ਸਕੇ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment