ਸੁਨਾਮ : ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਣਗੌਲਿਆਂ ਕੀਤੇ ਜਾਣ ਦੇ ਰੋਸ ਵਜੋਂ ਮਲਟੀਪਰਪਜ਼ ਹੈਲਥ ਇੰਪਲਾਈਜ ਮੇਲ/ਫੀਮੇਲ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿਹਤ ਕਰਮਚਾਰੀ 6 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਵਾਅਦੇ ਯਾਦ ਕਰਵਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਗੰਢੂਆ, ਕੁਲਵਿੰਦਰ ਸਿੰਘ ਸਿੱਧੂ, ਜਸਵਿੰਦਰ ਸਿੰਘ, ਗੁਰਪ੍ਰੀਤ ਗੁੱਜਰਾਂ, ਰਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ, ਜ਼ਿਲ੍ਹਾ ਆਗੂ ਦਲਜੀਤ ਢਿੱਲੋਂ ਕੁਲਦੀਪ ਕੌਹਰੀਆਂ, ਨਰੇਸ਼ ਕੁਮਾਰ, ਪ੍ਰਾਣ ਨਾਥ ਅਤੇ ਇੰਦਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਮੰਗਾਂ ਨੂੰ ਅਣਗੌਲਿਆਂ ਕਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਸੂਬੇ ਦੀ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ 6 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਮੁਲਾਜ਼ਮ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿਚੋਂ ਵਧੇਰੇ ਗਿਣਤੀ ਮੁਲਾਜ਼ਮ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਗੁਰਸੇਵਕ ਸਿੰਘ ਸੰਗਤੀਵਾਲਾ, ਜਗਦੀਪ ਸਿੰਘ, ਜਗਸੀਰ ਸੁਨਾਮ, ਕੁਲਦੀਪ ਗਰਗ, ਗੁਰਤੇਜ ਸਿੰਘ, ਦਵਿੰਦਰ ਸਿੰਘ ਸੁਨਾਮ, ਮਨਜਿੰਦਰ ਬਾਲੀਆਂ, ਗੁਰਪ੍ਰੀਤ ਸਿੰਘ ਤੁੰਗਾਂ, ਬਾਲ ਕ੍ਰਿਸ਼ਨ, ਨਗਿੰਦਰ ਮਾਨਾ, ਅਮਨਦੀਪ ਸਿੰਘ, ਮਨਜੀਤ ਲੱਡਾ, ਹਰਦੀਪ ਸਿੰਘ, ਸੁਰਿੰਦਰ ਸਿੰਘ, ਖੁਸਪ੍ਰੀਤ ਸਿੰਘ, ਕਮਲ ਕੁਮਾਰ, ਸੁਖਜਿੰਦਰ ਮੌੜਾਂ, ਜਗਮੇਲ ਤੁੰਗਾਂ ਆਦਿ ਹਾਜ਼ਰ ਸਨ।