Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Majha

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼

June 29, 2024 06:29 PM
SehajTimes

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
 

ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ 8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀਆਂ ਗਈਆਂ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਚਲਾਏ ਜਾ ਰਹੇ  ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ।



ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਹਨ, ਜਿਸ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਪਿੰਡ ਬਚੀਵਿੰਡ ਵਿਖੇ ਇੱਟਾਂ ਦੇ ਭੱਠੇ ਨੇੜੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਮੰਝ ਦੇ ਰਹਿਣ ਵਾਲੇ ਗੁਰਭੇਜ ਸਿੰਘ ਅਤੇ ਜਸਕਰਨ ਸਿੰਘ ਨਾਮੀ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ, ਬਰਾਮਦ ਕਰਕੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਲੋਪੋਕੇ, ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 134 ਮਿਤੀ 29/06/2024 ਦਰਜ ਕੀਤਾ ਗਿਆ ਹੈ।



ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਪੈਟਰੋਲਿੰਗ ਟੀਮਾਂ ਨੇ ਥਾਣਾ ਲੋਪੋਕੇ ਦੀ ਹਦੂਦ ਅੰਦਰ ਪੈਂਦੇ ਪਿੰਡ ਨੂਰਪੁਰ ਨੇੜੇ 2 ਕਿਲੋ ਹੈਰੋਇਨ ਦੀ ਖੇਪ ਦੀ ਡੀਲ ਕਰਦਿਆਂ ਪਿਉ-ਪੁੱਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਦੋਵੇਂ ਵਿਅਕਤੀਆਂ ਦੀ ਪਛਾਣ ਬਲਬੀਰ ਸਿੰਘ ਅਤੇ ਉਸ ਦਾ ਪੁੱਤਰ ਆਕਾਸ਼ਦੀਪ ਸਿੰਘ ਦੋਵੇਂ ਵਾਸੀ ਕੋਹਾਲੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਵਿਅਕਤੀਆਂ, ਜੋ ਖੇਪ ਲੈਣ ਆਏ ਸਨ, ਦੀ ਪਛਾਣ ਫਿਲਪਸ ਅਤੇ ਜੋਬਨਜੀਤ ਸਿੰਘ ਵਾਸੀ ਪਿੰਡ ਮੂਲਚੱਕ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ 'ਚੋਂ 30,000 ਰੁਪਏ ਦੀ ਡਰੱਗ ਮਨੀ ਅਤੇ ਉਨ੍ਹਾਂ ਦਾ ਐਕਟਿਵਾ ਸਕੂਟਰ ਤੇ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।



ਇਸ ਸਬੰਧੀ ਥਾਣਾ ਲੋਪੋਕੇ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 25, 27-ਏ ਅਤੇ 29 ਤਹਿਤ ਮੁਕੱਦਮਾ ਨੰਬਰ 132 ਮਿਤੀ 28/06/2024 ਦਰਜ ਕੀਤਾ ਗਿਆ ਹੈ।
ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਵੇਰਵੇ ਦਿੰਦਿਆਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਅਨੁਸਾਰ ਦੋਵਾਂ ਮਾਮਲਿਆਂ ਵਿੱਚ ਫੜੇ ਗਏ ਸਾਰੇ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ