ਮਾਲੇਰਕੋਟਲਾ : ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆ ਹਨ ਇਸ ਸੰਬੰਧੀ ਅੱਜ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਦੇ ਵੱਲੋਂ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ ਹੈਲਥ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਫਤਰ ਸਿਵਲ ਸਰਜਨ ਮਾਲੇਰਕੋਟਲਾ ਐਨ. ਵੀ. ਬੀ. ਡੀ. ਸੀ.ਪੀ ਵਿੰਗ ਦੇ ਜਿਲ੍ਹਾ ਮੀਡੀਆ ਇੰਚਾਰਜ ਰਾਜੇਸ਼ ਰਿਖੀ ਨੇ ਦੱਸਿਆ ਕੇ ਅੱਜ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਵੱਲੋਂ ਸਮੂਹ ਸਿਹਤ ਵਰਕਰਾਂ ਨੂੰ ਡੇਂਗੂ ਮਲੇਰੀਆ ਸੰਬੰਧੀ ਰੀਫਰੈਸ਼ ਟ੍ਰੇਨਿੰਗ ਦਿੱਤੀ ਗਈ ਅਤੇ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਵੱਲੋਂ ਡੇਂਗੂ ਤੇ ਮਲੇਰੀਆ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ, ਇਸ ਮੌਕੇ ਉਹਨਾਂ ਵੱਲੋਂ ਸਮੂਹ ਸਿਹਤ ਕਾਮਿਆਂ ਨੂੰ ਡੇਂਗੂ ਤੋਂ ਬਚਾਅ ਲਈ ਗਤੀਵਿਧੀਆਂ ਹੋਰ ਤੇਜ ਕਰਨ ਦੇ ਆਦੇਸ਼ ਵੀ ਦਿੱਤੇ ਗਏ, ਇਸ ਮੌਕੇ ਗੱਲਬਾਤ ਕਰਦਿਆਂ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕੇ ਅਗਾਮੀ ਮਹੀਨਿਆਂ ਦੇ ਵਿੱਚ ਡੇਂਗੂ ਦੇ ਕੇਸ ਵਧਣ ਦੇ ਅਸਾਰ ਹੁੰਦੇ ਹਨ ਇਸਲਈ ਸਮੂਹ ਸਿਹਤ ਕਾਮਿਆਂ ਨੂੰ ਡੇਂਗੂ ਤੋਂ ਬਚਾਅ ਲਈ ਕੰਮ ਤੇਜ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੋਂ ਪੂਰੀ ਤਰ੍ਹਾਂ ਬਚਾਇਆ ਜਾ ਸਕੇ ਇਸ ਮੌਕੇ ਪ੍ਰੋਗਰਾਮ ਸਹਾਇਕ ਮੁਹੰਮਦ ਰਾਸਿਦ ਅਤੇ ਬਿਕਰਮ ਸਿੰਘ ਸਮੇਤ ਸਮੂਹ ਸਿਹਤ ਕਾਮੇ ਹਾਜ਼ਰ ਸਨ