ਨਵੀਂ ਦਿੱਲੀ : ਦੇਸ਼ ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਜਾਰੀ ਹੈ। ਇਸਦੇ ਚਲਦਿਆਂ ਤਰਲ ਮੈਡੀਕਲ ਆਕਸੀਜਨ ਲੈ ਕੇ ਜਾਣ ਵਾਲੇ ਟਰੱਕਾਂ ਨੂੰ ਹੁਣ ਟੋਲ ਪਲਾਜ਼ਿਆਂ ’ਤੇ ਛੂਟ ਦੇਣ ਦਾ ਫ਼ੈਸਲਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਤਰਲ ਮੈਡੀਕਲ ਆਕਸੀਜਨ ਲਿਜਾ ਰਹੇ ਟਰੱਕਾਂ ਨੂੰ ਐਮਰਜੈਂਸੀ ਸੇਵਾਵਾਂ ਵਿੱਚ ਮੰਨਦੇ ਹੋਏ ਅਗਲੇ ਦੋ ਮਹੀਨਿਆਂ ਤੱਕ ਟੌਲ ਮੁਫ਼ਤ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਐਨ.ਐਚ.ਆਈ. ਦੇ ਅਨੁਸਾਰ, ਫ਼ਾਸਟ ਟੈਗ ਦੇ ਲਾਗੂ ਹੋਣ ਤੋਂ ਬਾਅਦ ਟੋਲ ਪਲਾਜ਼ਿਆਂ ’ਤੇ ਭਾਵੇਂ ਜ਼ਿਆਦਾ ਸਮਾਂ ਨਹੀਂ ਲਗਦਾ ਪਰ ਫ਼ਿਰ ਵੀ ਮੈਡੀਕਲ ਆਕਸੀਜਨ ਲਿਜਾ ਰਹੇ ਟਰੱਕਾਂ ਨੂੰ ਪਹਿਲ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿਚ 4 ਲੱਖ 1 ਹਜ਼ਾਰ 228 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 3 ਲੱਖ 19 ਹਜ਼ਾਰ 469 ਦੇ ਨੇੜੇ ਹੈ। ਕਰੋਨਾਵਾਇਰਸ ਕਾਰਨ ਦੇਸ਼ ਵਿਚ 4,191 ਮੌਤਾਂ ਹੋ ਚੁੱਕੀਆਂ ਹਨ। ਕਰੋਨਾਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਦੇਸ਼ ਵਿੱਚ ਇਕ ਦਿਨ ਵਿੱਚ ਇੰਨੀ ਵੱਡੀ ਗਿਣਤੀ ਵਿਚ ਮਾਮਲਿਆਂ ਦਾ ਆਉਣਾ ਅਤੇ ਇੰਨੀ ਵੱਡੀ ਗਿਣਤੀ ਵਿਚ ਮੌਤਾਂ ਦੀ ਗਿਣਤੀ ਬਹੁਤ ਚਿੰਤਾ ਦਾ ਵਿਸ਼ਾ ਹੈ।
ਰਾਜਸਥਾਨ ਵਿੱਚ ਬੀਤੇ 24 ਘੰਟਿਆਂ ਵਿੱਚ 18,231 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ 164 ਲੋਕਾਂ ਨੇ ਕਰੋਨਾਵਾਇਰਸ ਕਾਰਨ ਤੋੜ ਦਿੱਤਾ ਹੈ। ਰਾਜਸਥਾਨ ਵਿਚ ਕਰੋਨਾਵਾਇਰਸ ਕਾਰਨ ਹਾਲਤ ਬਹੁਤ ਹੀ ਨਾਜ਼ੁਕ ਹੋ ਗਏ ਹਨ। ਇੰਨੀ ਵੱਡੀ ਗਿਣਤੀ ਵਿਚ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਕਾਰਨ ਅਤੇ ਵੱਡੀ ਗਿਣਤੀ ਵਿੱਚ ਮੌਤਾਂ ਹੋਣ ਕਾਰਨ ਸਰਕਾਰ ਦੀ ਚਿੰਤਾ ਵੱਧ ਗਈ ਹੈ। ਮਈ ਮਹੀਨੇ ਦੀ ਸ਼ੁਰੂਆਤੀ ਹਫ਼ਤੇ ਵਿੱਚ ਹੀ 1107 ਦੇ ਕਰੀਬ ਜਾਨਾਂ ਜਾ ਚੁੱਕੀਆਂ ਹਨ।