ਡਾ. ਕਮਲ ਗੁਪਤਾ ਨੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਵਿਚ 11 ਵਿੱਚੋਂ 7 ਦਾ ਕੀਤਾ ਮੌਕੇ ’ਤੇ ਹੱਲ
ਚੰਡੀਗੜ੍ਹ : ਹਰਿਆਣਾ ਦੇ ਸਿਹਤ, ਮੈਡੀਕਲ ਸਿਖਿਆ ਅਤੇ ਖੋਜ, ਆਯੂਸ਼ ਅਤੇ ਸਿਵਲ ਏਵੀਏਸ਼ਨ ਮੰਤਰੀ ਡਾ. ਕਮਲ ਗੁਪਤਾ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਵਿਚ ਨਾ ਪਹੁੰਚਣ ਵਾਲੇ ਅਧਿਕਾਰੀਆਂ ਦੇ ਖਿਲਾਫ ਅਨੁਸਾਸ਼ਨਾਤਮਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਮਾਜ ਭਲਾਈ ਅਧਿਕਾਰੀ ਫ਼ਤਿਹਾਬਾਦ, ਰਤਿਆ ਦੇ ਬੀਡੀਪੀਓ, ਮਾਰਕਿਟ ਕਮੇਟੀ ਟੋਹਾਣਾ ਦੇ ਸਕੱਤਰ, ਪਸ਼ੂਪਾਲਣ ਵਿਭਾਗ ਦੇ ਉੱਪ ਨਿਦੇਸ਼ਕ ਤੇ ਜ਼ਿਲ੍ਹਾ ਖੇਡ ਅਧਿਕਾਰੀ ਵਿਰੁਧ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਅਨੁਸ਼ਾਸਨਾਤਮਕ ਦੀ ਅਨੁਸ਼ੰਸਾ ਕੀਤੀ ਹੈ।
ਡਾ. ਕਮਲ ਗੁਪਤਾ ਅੱਜ ਫ਼ਤਿਹਾਬਾਦ ਵਿਚ ਪ੍ਰਬੰਧਿਤ ਹੋਈ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੀਟਿੰਗ ਵਿਚ ਨਾ ਆਉਣਾ ਗੰਭੀਰ ਵਿਸ਼ਾ ਹੈ ਅਤੇ ਅਜਿਹੇ ਅਧਿਕਾਰੀਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਯੋਜਨਾਵਾਂ ਨੂੰ ਸਮੇਂਬੱਧ ਢੰਗ ਨਾਲ ਨਾਗਰਿਕਾਂ ਨੂੰ ਦੇਣਾ ਸਕੀਨੀ ਕਰਨ।
ਸਿਹਤ ਮੰਤਰੀ ਨੇ ਮੀਟਿੰਗ ਦੀ ਅਗਵਾਈ ਕਰਦੇ ਹੋਏ ਕੁੱਲ 11 ਸ਼ਿਕਾਇਤਾਂ ਦੀ ਸੁਣਵਾਈ ਕਰਦੇ ਹੋਏ ਮੌਕੇ ’ਤੇ 7 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਅਤੇ ਪੈਂਡਿੰਗ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।