Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Social

ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ

July 03, 2024 06:05 PM
SehajTimes

ਮੋਹਾਲੀ : ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਤੀਸਰੇ ਦਿਨ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੋਹਾਲੀ ਦੇ ਸੈਕਟਰ 82 ਚ ਬੂਟੇ ਲਗਾਏ ਗਏ, ਇਸ ਮੌਕੇ ਤੇ ਉਚੇਚੇ ਤੌਰ ਤੇ ਹਲਕਾ ਵਿਧਾਇਕ ਐਸ.ਏ.ਐਸ. ਨਗਰ, ਕੁਲਵੰਤ ਸਿੰਘ ਵੱਲੋਂ ਪ੍ਰੋਜੈਕਟ ਦੇ ਚੇਅਰਪਰਸਨ ਡਾਕਟਰ ਐਸ.ਐਸ ਭੰਵਰਾ ਦੇ ਨਾਲ ਮਿਲ ਕੇ ਬੂਟੇ ਲਗਾਏ ਜਾਣ ਦੀ ਮੁਹਿੰਮ ਨੂੰ ਅਗਾਂਹ ਤੋਰਿਆ ਗਿਆ। ਇੱਥੇ ਇਹ ਜ਼ਿਕਰਯੋਗ ਹੈ ਕਿ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਤਰਫੋਂ 1 ਜੁਲਾਈ ਤੋਂ 5 ਜੁਲਾਈ ਤੱਕ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖੇ ਜਾਣ ਦੇ ਲਈ ਇਸ ਤਰ੍ਹਾਂ ਦੀ ਮੁੰਹਿਮ ਸ਼ੁਰੂ ਕੀਤੇ ਜਾਣਾ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਮਿਲ ਕੇ ਰੁੱਖ ਲਗਾਏ ਜਾਣ ਦੀ ਇਸ ਮੁਹਿੰਮ ਦੇ ਵਿੱਚ ਸ਼ਾਮਿਲ ਹੋ ਕੇ ਆਪੋ ਆਪਣੇ ਇਲਾਕਿਆਂ ਵਿੱਚ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਕਿ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਦੇ ਲਈ ਹਰ ਕੋਈ ਆਪੋ ਆਪਣੇ ਪੱਧਰ ਉੱਤੇ ਆਪਣਾ  ਬਣਦਾ ਯੋਗਦਾਨ ਪਾ ਸਕੇ।
ਇਸ ਮੌਕੇ ਤੇ ਪ੍ਰੋਜੈਕਟ ਚੇਅਰਪਰਸਨ ਡਾਕਟਰ ਐਸ.ਐਸ ਭੰਵਰਾ ਅਤੇ ਪ੍ਰਧਾਨ ਲਾਈਨਜ ਦਿਨੇਸ਼ ਸਚਦੇਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੀਓ ਕਲੱਬ ਟ੍ਰਾਈਸਿਟੀ ਅਤੇ ਲੋਇਨ ਲਾਈਨ ਇਜ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਵੱਲੋਂ ਇਹ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਦੇ ਤਹਿਤ ਵੱਡੇ ਪੱਧਰ ਤੇ ਆਪੋ ਆਪਣੇ ਏਰੀਏ ਦੇ ਵਿੱਚ ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਤਰਫੋਂ ਬੂਟੇ ਲਗਾਏ ਜਾਣਗੇ। ਇਸ ਮੌਕੇ ਤੇ ਲਾਇਨਜ਼  ਕਲੱਬ ਦੇ ਪ੍ਰਧਾਨ ਦਿਨੇਸ਼ ਸਚਦੇਵਾ, ਪਰਮਿੰਦਰ ਸਿੰਘ, ਰਮਨ ਕੁਮਾਰ, ਐਚ.ਐਸ ਬਰਾੜ, ਸਾਬਕਾ ਕੌਂਸਲਰ ਆਰ.ਪੀ ਸ਼ਰਮਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਡਾਕਟਰ ਕੁਲਦੀਪ ਸਿੰਘ, ਗੱਬਰ ਮੌਲੀ, ਮਿੱਠੂ ਮੌਲੀ ਵੀ ਹਾਜ਼ਰ ਸਨ,

Have something to say? Post your comment

 

More in Social

ਮਹਾਂਵੀਰ ਇੰਟਰਨੈਸ਼ਨਲ ਵੱਲੋਂ ਸੇਵਾ ਕਾਰਜਾਂ ਦਾ ਸਿਲਸਿਲਾ ਜਾਰੀ

ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ : ADC

ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ: DC

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਜ਼ਿੰਦਗੀ ਨੂੰ ਕਿਹਾ ਜਿੰਦਾਬਾਦ ਸਾਇਕਲਾਂ 'ਤੇ ਲੇਹ ਸਰ ਕੀਤਾ ਟੂਰ

ਹਰ ਕੋਈ ਵਿਅਕਤੀ ਇੱਕ ਰੁੱਖ ਆਪਣੇ ਬਜ਼ੁਰਗਾਂ ਦੇ ਨਾਮ 'ਤੇ ਲਗਾ ਕੇ ਵਾਤਾਵਰਣ ਦੀ ਸਵੱਛਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰੇ : ਅਸ਼ੋਕ ਸਿੰਗਲਾ

ਦਰਖ਼ਤ ਲਗਾਓ ਮੀਂਹ ਦਾ ਪਾਣੀ ਬਚਾਓ : ਧਾਲੀਵਾਲ

ਸਟਾਰ ਆਫ ਟਰਾਈਸਿਟੀ ਗਰੁੱਪ ਦੁਆਰਾ ਤਪਦੀ ਗਰਮੀ ਵਿਚ ਲਗਾਈ ਗਈ ਮਿੱਠੇ ਪਾਣੀ ਦੀ ਛਬੀਲ

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ