ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼
ਮਾਲੇਰਕੋਟਲਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਿਤੀ 04 ਜੁਲਾਈ ਤੋਂ 20 ਜੁਲਾਈ 2024 ਤੱਕ ਸਵੇਰੇ ਦੇ ਸੈਸਨ ਸਮਾਂ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਤਹਿਸ਼ੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆਂ ਕੇਂਦਰਾਂ 'ਚ ਪ੍ਰੀਖਿਆਵਾਂ ਕਰਵਾਇਆ ਜਾ ਰਹੀਆ ਹਨ । ਇਨ੍ਹਾਂ ਪ੍ਰੀਖਿਆ ਦੇ ਸੁਚੱਜੇ ਸੰਚਾਲਨ ਲਈ ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਨੇ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾ ਦੇ ਆਲੇ-ਦੁਆਲੇ 4 ਜੁਲਾਈ ਤੋਂ 20 ਜੁਲਾਈ 2024 ਤੱਕ ਦਫਾ 144 ਤਹਿਤ ਸੀ.ਆਰ.ਪੀ.ਸੀ. ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ । ਪਰ ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਨੂੰ ਇਨ੍ਹਾਂ ਪ੍ਰੀਖਿਆਵਾਂ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਬਣਾਏ ਰੱਖਣ ਲਈ ਦਿਸ਼ਾ- ਨਿਰਦੇਸ਼ ਦਿੱਤੇ ਹਨ। ਇਹ ਹੁਕਮ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਗਏ ਤਿੰਨ ਸਕੂਲਾਂ ਉੱਪਰ ਲਾਗੂ ਹੋਵੇਗੀ। ਜਿਨ੍ਹਾਂ ਦੇ ਨਾਮ ਕ੍ਰਮਵਾਰ ਹਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਮਾਲੇਰਕੋਟਲਾ, ਗੁਰੂ ਨਾਨਕ ਕੰਨਿਆ ਮਹਾਵਿਦਿਆਲਿਆ, ਅਹਿਮਦਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਮਰਗੜ੍ਹ ਹਨ ।