Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Health

ਐਂਟੀ ਡੇਂਗੂ ਕੈਂਪੇਨ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ 

July 05, 2024 12:29 PM
SehajTimes

ਮਾਨਸਾ : ਡੇਂਗੂ ਅਤੇ ਚਿਕਨਗੁਨੀਆ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਕੈਂਪੇਨ ਤਹਿਤ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਮਾਨਸਾ ਡਾਕਟਰ ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਅਗਵਾਈ ਹੇਠ ਮਾਨਸਾ ਜ਼ਿਲੇ ਦੇ ਤਿੰਨਾ ਬਲਾਕਾਂ ਵਿੱਚ “ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਤਹਿਤ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸ੍ਰੀ ਰਾਮ ਕੁਮਾਰ ਨੇ ਦੱਸਿਆ ਕਿ ਪਿਛਲੇ ਸਾਲ ਜਿਨ੍ਹਾਂ ਸ਼ਹਿਰੀ ਜਾਂ ਪੇਂਡੂ ਖੇਤਰਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਕੇਸ ਜ਼ਿਆਦਾ ਸਨ ਉਨ੍ਹਾਂ ਖੇਤਰਾਂ ਵਿੱਚ ਟੀਮਾਂ ਬਣਾ ਕੇ ਵਿਸ਼ੇਸ਼ ਤੌਰ ਤੇ ਫੀਵਰ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਵਾਰ ਵਧੇਰੇ ਕੇਸਾਂ ਨੂੰ ਹੋਣ ਤੋਂ ਰੋਕਿਆ ਜਾ ਸਕੇ। 

  ਇਸੇ ਤਹਿਤ ਅੱਜ ਐਸ. ਐਮ. ਓ. ਡਾਕਟਰ ਇੰਦੂ ਬਾਂਸਲ ਦੀ ਅਗਵਾਈ ਵਿੱਚ ਸਿਹਤ ਬਲਾਕ ਖਿਆਲਾ ਕਲਾਂ ਵਿੱਚ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਫੀਵਰ ਸਰਵੇ ਕਰਵਾਇਆ ਗਿਆ ਅਤੇ ਡੇਂਗੂ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਆਮ ਆਦਮੀ ਕਲੀਨਿਕ ਨੰਗਲ ਕਲਾਂ ਵਿਖੇ ਜਾਣਕਾਰੀ ਦਿੰਦਿਆਂ ਡਾ. ਰਵਨੀਤ ਕੌਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਆਮ ਲੋਕਾਂ ਦਾ ਇਸ ਸਬੰਧੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਪਿੰਡ ਦੇ ਲੋਕਾਂ ਨੂੰ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਚਾਨਣ ਸਿੰਘ ਅਤੇ ਪ੍ਰਦੀਪ ਸਿੰਘ ਨੇ ਦੱਸਿਆ ਕਿ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫਤੇ ਦੇ ਹਰੇਕ ਸ਼ੁਕਰਵਾਰ ਨੂੰ ਸਾਫ਼ ਕਰਕੇ ਇੱਕ ਵਾਰ ਜਰੂਰ ਸੁਕਾਇਆ ਜਾਵੇ। ਇਸ ਨਾਲ ਡੇਂਗੂ ਫੈਲਾਉਣ ਵਾਲੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਾਰੀਆਂ ਸਰਕਾਰੀ ਸੰਸਥਾਵਾਂ ਵਿੱਚ ਮੁੱਫਤ ਕੀਤਾ ਜਾਂਦਾ ਹੈ। ਇਸ ਮੌਕੇ ਪਰਮਜੀਤ ਸਿੰਘ ਸਰਪੰਚ ਨੰਗਲ ਕਲਾਂ, ਡਾ ਵਿਸ਼ਵਜੀਤ ਸਿੰਘ, ਰਮਨਦੀਪ ਕੌਰ ਏ. ਐਨ. ਐਮ., ਫਾਰਮੇਸੀ ਅਫ਼ਸਰ ਸ਼ਮਾਂ ਕੌਸ਼ਲ, ਸਿਮਰਨਜੀਤ ਕੌਰ ਕਲੀਨਿਕ ਅਸਿਸਟੈਂਟ, ਜੱਗਾ ਸਿੰਘ, ਸੁਖਵੀਰ ਸਿੰਘ, ਰਾਜ ਸਿੰਘ, ਬਲਦੇਵ ਸਿੰਘ ਆਦਿ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

Have something to say? Post your comment

 

More in Health

ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ : ਜ਼ਿਲ੍ਹਾ ਸਿਹਤ ਵਿਭਾਗ

ਗਠੀਏ ਦੀ ਬੀਮਾਰੀ ਸਬੰਧੀ ਦੇਸ਼ ਭਰ ਦੇ ਡਾਕਟਰਾਂ ਨੇ ਸਿਰ ਜੋੜੇੇ

ਮੁਫ਼ਤ ਮੈਡੀਕਲ ਚੈਕਅੱਪ ਕੈਂਪ ’ਚ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ 130 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਿਵਲ ਹਸਪਤਾਲ ਵਿਖੇ ਡਾਇਲਸਿਸ ਸਹੂਲਤ ਦਾ ਕੀਤਾ ਵਰਚੂਅਲ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਦੋਆਬਾ ਬਿਜ਼ਨਸ ਸਕੂਲ ਦੇ ਪੈਰਾਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਫਰੀ ਮੈਡੀਕਲ ਕੈਂਪ ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਡੇਂਗੂ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ : ਜ਼ਿਲ੍ਹਾ ਸਿਹਤ ਵਿਭਾਗ

ਸਰਕਾਰ ਵੱਲੋਂ ਸਰਕਾਰੀ ਰੇਟਾਂ ’ਤੇ ਸਕੈਨ ਲਈ ਨਿੱਜੀ ਸਕੈਨ ਸੈਂਟਰ ਇੰਪੈਨਲ ਕੀਤੇ ਹੋਏ ਹਨ : ਸਿਵਲ ਸਰਜਨ ਡਾ. ਰੇਨੂ ਸਿੰਘ

ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ