Friday, April 11, 2025

Chandigarh

ਮੁੱਖ ਮੰਤਰੀ ਵੱਲੋਂ ਹਸਪਤਾਲ ਅਤੇ ਘਰੇਲੂ ਏਕਾਂਤਵਾਸ ਵਿੱਚ ਕੋਵਿਡ ਮਰੀਜ਼ਾਂ ਲਈ 'ਕੋਵਿਡ ਫਤਹਿ ਕਿੱਟ' ਦੀ ਸ਼ੁਰੂਆਤ

September 22, 2020 07:33 PM
Surjeet Singh Talwandi

ਚੰਡੀਗੜ੍ਹ : ਕੋਵਿਡ ਵਿਰੁੱਧ ਸੂਬੇ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਫਤਹਿ ਕਿੱਟ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਸੂਬਾ ਸਰਕਾਰ ਘਰ ਜਾਂ ਹਸਪਤਾਲ ਵਿੱਚ ਏਕਾਂਤਵਾਸ ਹੋਏ ਸਾਰੇ ਮਰੀਜ਼ਾਂ ਨੂੰ ਤੁਰੰਤ ਕਿੱਟਾਂ ਵੰਡਣ ਦੀ ਸ਼ੁਰੂਆਤ ਕਰੇਗੀ।
ਸੂਬਾ ਸਰਕਾਰ ਵੱਲੋਂ 50,000 ਕਿੱਟਾਂ ਦੇ ਆਰਡਰ ਦਿੱਤੇ ਗਏ ਜਿਨ੍ਹਾਂ ਵਿੱਚੋਂ 5000 ਕਿੱਟਾਂ ਪਹਿਲਾਂ ਹੀ ਪ੍ਰਾਪਤ ਹੋ ਗਈਆਂ ਹਨ ਜਦਕਿ ਬਾਕੀ ਸਪਲਾਈ ਇਕ ਹਫ਼ਤੇ ਵਿੱਚ ਮਿਲਣ ਦੀ ਆਸ ਹੈ।
ਕੋਵਿਡ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਦੌਰਾਨ ਕਿੱਟ ਲਾਚਿੰਗ ਕਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿੱਟਾਂ ਵੰਡਣ ਦੀਆਂ ਤਰਜੀਹਾਂ ਮਿੱਥੀਆਂ ਜਾਣ ਅਤੇ ਅਗਲੇ ਇਕ ਹਫ਼ਤੇ ਵਿੱਚ ਸਾਰੇ 18000 ਸਰਗਰਮ ਮਰੀਜ਼ਾਂ ਨੂੰ ਕਿੱਟਾਂ ਮਿਲਣ ਨੂੰ ਯਕੀਨੀ ਬਣਾਇਆ ਜਾਵੇ।
ਇਸ ਕਿੱਟ ਵਿੱਚ 18 ਵਸਤਾਂ ਹਨ ਜਿਨ੍ਹਾਂ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮੋਮੀਟਰ, ਜ਼ਰੂਰੀ ਦਵਾਈਆਂ ਅਤੇ ਕਾੜ੍ਹੇ ਤੋਂ ਇਲਾਵਾ ਸਬੰਧਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਮਰੀਜ਼ਾਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਹਦਾਇਤਾਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਨਾਲ ਇਕ ਸਵੈ-ਨਿਗਰਾਨੀ ਚਾਰਟ ਵੀ ਹੈ।
ਇਸ ਕਿੱਟ ਦਾ ਮਕਸਦ ਏਕਾਂਤਵਾਸ ਵਿੱਚ ਰਹਿ ਰਹੇ ਸਾਰੇ ਕੋਵਿਡ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਰੰਤਰ ਸਵੈ-ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਕਿੱਟਾਂ ਉਨ੍ਹਾਂ ਦੀ ਵਰਤੋਂ ਅਤੇ ਸਿਹਤ ਬਾਰੇ ਸਹੀ ਨਿਗਰਾਨੀ ਦੀ ਲੋੜੀਂਦੀ ਜਾਣਕਾਰੀ ਦਿੰਦੀਆਂ ਹਨ।
ਕੋਵਿਡ ਬਾਰੇ ਸੂਬੇ ਦੀ ਮਾਹਿਰਾਂ ਦੀ ਕਮੇਟੀ ਦੇ ਚੇਅਰਮੈਨ ਡਾ. ਕੇ.ਕੇ. ਤਲਵਾਰ ਨੇ ਕਿਹਾ ਕਿ 60 ਸਾਲ ਤੋਂ ਵੱਧ ਉਮਰ ਵਾਲੇ ਮਰੀਜ਼ਾਂ ਦਾ ਘਰੇਲੂ ਏਕਾਂਤਵਾਸ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਉਹ ਘਰਾਂ ਵਿੱਚ ਲੋੜੀਂਦੀ ਦੇਖਭਾਲ ਅਤੇ ਨਿਗਾਰਨੀ ਨਹੀਂ ਲੈ ਸਕਦੇ ਤਾਂ ਉਨ੍ਹਾਂ ਨੂੰ ਹਸਪਤਾਲ ਜਾਣ ਲਈ ਹੌਂਸਲਾ ਦੇਣਾ ਚਾਹੀਦਾ ਹੈ।
ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਘਰੇਲੂ ਏਕਾਂਤਵਾਸ ਵਿੱਚ ਰਹਿ ਰਹੇ ਮਰੀਜ਼ਾਂ ਦੀ ਨਿਗਰਾਨੀ ਹੋਰ ਵੀ ਸੁਚਾਰੂ ਢੰਗ ਨਾਲ ਕਰਨ ਲਈ ਟੈਲੀਫੋਨ ਰਾਹੀਂ ਸਲਾਹ ਦੇਣ ਵਾਲੀ (ਟੈਲੀ-ਕੰਸਲਟਿੰਗ) ਏਜੰਸੀ ਦੀਆਂ ਸੇਵਾਵਾਂ ਹਾਸਲ ਕਰਨ ਵਾਸਤੇ ਵਿਭਾਗ ਵੱਲੋਂ ਟੈਂਡਰਾਂ ਦਾ ਸੱਦਾ ਦਿੱਤਾ ਗਿਆ ਹੈ। ਇਸ ਪ੍ਰਕ੍ਰਿਆ ਵਿੱਚ ਸ਼ਾਮਲ ਹੋਣ ਦੀ ਆਖਰੀ ਮਿਤੀ 23 ਸਤੰਬਰ ਹੈ ਅਤੇ ਇਕ ਪੇਸ਼ੇਵਾਰ ਏਜੰਸੀ, ਜੋ ਘਰੇਲੂ ਏਕਾਂਤਵਾਸ ਦੇ ਮਰੀਜ਼ਾਂ ਦੀ ਨਿਗਰਾਨੀ ਅਤੇ 104 'ਤੇ ਲੋਕਾਂ ਦੇ ਸਵਾਲ ਦੀ ਪੈਰਵੀ ਕਰੇਗੀ, ਨੂੰ ਇਸ ਮਹੀਨੇ ਦੇ ਅੰਤ ਤੱਕ ਕੰਮ 'ਤੇ ਲਾ ਦਿੱਤਾ ਜਾਵੇਗਾ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਕਰ ਕਮਿਸ਼ਨਰ ਪੰਜਾਬ ਵੱਲੋਂ ਗਰਗ ਦੀ ਜੀ.ਐਸ.ਟੀ ਸਬੰਧੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦਾ ਐਡੀਸ਼ਨ 2025 ਰਿਲੀਜ਼

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ