Friday, November 22, 2024

Chandigarh

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

July 05, 2024 01:31 PM
SehajTimes
ਡਰੇਨਾਂ ਦੀ ਸਾਫ ਸਫਾਈ ਵੱਲ ਵਧੇਰੇ ਧਿਆਨ ਦੇਣ ਦੇ ਨਿਰਦੇਸ਼* 
 
ਮੋਹਾਲੀ : ਮੌਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਮੌਨਸੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਡਰੇਨਜ਼ ਦੀ ਸਫਾਈ ਵੱਲ ਖਾਸ ਧਿਆਨ ਦੇਣ ਤੇ ਜ਼ੋਰ ਦਿੱਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੀ ਮੌਨਸੂਨ ਨੂੰ ਦੇਖਦੇ ਹੋਏ ਹੜ੍ਹਾਂ ਨਾਲ ਨਜਿੱਠਣ ਲਈ ਵਧੇਰੇ ਤਿਆਰੀ/ਚੌਕਸੀ ਦੀ ਲੋੜ ਹੈ। ਹੜ੍ਹਾਂ ਤੋਂ ਬਚਾਅ ਲਈ ਪਹਿਲਾਂ ਕੀਤੀ ਤਿਆਰੀ ਨਾਲ ਜਿੱਥੇ ਸੰਕਟ ਦੀ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਹੀ ਕੰਮ 'ਚ ਕੁਸ਼ਲਤਾ ਵੀ ਵਧਦੀ ਹੈ। ਸ਼ੁਰੂ ਹੋ ਰਹੇ ਮੌਨਸੂਨ ਸੀਜ਼ਨ ਨੂੰ ਵੇਖਦੇ ਹੋਏ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਕੰਮਾਂ ਦੇ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਬੀ.ਡੀ.ਓਜ਼, ਈ.ਓਜ਼ ਉਪ ਮੰਡਲ ਮੈਜਿਸਟ੍ਰੇਟ ਨਾਲ ਮਿਲਕੇ ਹੜ੍ਹ ਸੰਭਾਵਤ ਥਾਵਾਂ ਦਾ ਮੁਆਇਨਾ ਕਰਕੇ ਲੋੜੀਂਦੇ ਪ੍ਰਬੰਧਾਂ ਦੀ ਅਤੇ ਸਾਜ਼ੋ ਸਮਾਨ ਦੀ ਤਿਆਰੀ ਕਰਕੇ ਰੱਖਣ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ, ਜਨਰੇਟਰ, ਤਰਪਾਲਾਂ ਆਦਿ ਸਮਾਨ ਦੀ ਅਗੇਤੇ ਤੌਰ ’ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਮੀਂਹ ਦੌਰਾਨ ਇਕੱਠੇ ਹੋਏ ਪਾਣੀ ਦੀ ਨਿਕਾਸੀ ਲਈ ਪੰਪ ਖਰੀਦੇ ਜਾਣ ਜਾਂ ਕਿਰਾਏ ਤੇ ਲਏ ਜਾਣ ਤਾਂ ਜੋ ਲੋੜ ਪੈਣ ਤੇ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨੇਜ ਅਤੇ ਸੀਵਰੇਜ ਅਤੇ ਬਰਸਾਤੀ ਚੋਆਂ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ ਅਤੇ ਕੰਮ ਪੂਰਾ ਕਰਨ ਉਪਰੰਤ ਲੋੜੀਂਦਾ ਸਰਟੀਫਿਕੇਟ ਪੇਸ਼ ਕੀਤਾ ਜਾਵੇ। ਸਾਰੇ ਸਕੂਲਾਂ ਦੇ ਪ੍ਰਿਸੀਪਲਾਂ ਨੂੰ ਸਕੂਲ ਦੀਆਂ ਛੱਤਾਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਡਰੇਨਾਂ/ਨਾਲਿਆਂ ਆਦਿ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ,ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ, ਬਿਜਲੀ ਨਿਰਵਿਘਨ ਅਤੇ ਸੁਰੱਖਿਆ ਸਪਲਾਈ, ਵਾਹਨਾਂ ਦੇ ਪ੍ਰਬੰਧ, ਵਾਇਰਲੈੱਸ ਸੈੱਟ ਲਗਾਉਣ, ਤੈਰਾਕ, ਕਿਸ਼ਤੀ ਚਾਲਕਾਂ ਅਤੇ ਗੋਤਾਖੋਰਾਂ ਦੀ ਸੂਚੀ ਆਦਿ ਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਏ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਸਹੀ ਨਿਕਾਸੀ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਸਮੇਂ ਸਿਰ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਬਰਸਾਤਾਂ ਦੇ ਮੌਸਮ 'ਚ ਜਿਨ੍ਹਾਂ ਸੜਕਾਂ ਦਾ ਨੁਕਸਾਨ ਹੁੰਦਾ ਹੈ, ਉਨ੍ਹਾਂ ਦੀ ਸ਼ਨਾਖ਼ਤ ਕਰਨ ਅਤੇ ਸੜਕ ਟੁੱਟਣ ਦੀ ਸਥਿਤੀ ਵਿੱਚ ਜੇਕਰ ਸੜਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਪੈਂਦੀ ਹੈ ਤਾਂ ਤੁਰੰਤ ਉਸ ਨੂੰ ਚਾਲੂ ਕਰਵਾਇਆ ਜਾਵੇ ਅਤੇ ਜੇਕਰ ਹਨੇਰੀ ਕਾਰਨ ਕਿਸੇ ਸੜਕ ਤੇ ਦਰੱਖਤ ਆਦਿ ਡਿੱਗਦੇ ਹਨ ਤਾਂ ਉਸ ਸਬੰਧੀ ਫ਼ੌਰੀ ਲੋੜੀਂਦੀ ਕਾਰਵਾਈ ਕਰਦੇ ਹੋਏ ਸੜਕ ਤੋਂ ਦਰੱਖਤ ਆਦਿ ਚੁਕਵਾਏ ਜਾਣ । ਇਸ ਮੌਕੇ ਨੈਸ਼ਨਲ ਹਾਈਵੇਅ ਦੇ ਨੁਮਾਇੰਦੇ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਚ ਪੈਂਦੇ ਬਰਸਾਤੀ ਨਿਕਾਸੀ ਨਾਲਿਆਂ (ਸਟੋਰਮ ਸੀਵਰ) ਦੀ ਸਾਫ਼ ਸਫਾਈ ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਤਾਂ ਜੋ ਪਿਛਲੇ ਸਾਲ ਜਿਹੀ ਸੜ੍ਹਕਾਂ ਤੇ ਪਾਣੀ ਖੜ੍ਹਨ ਦੀ ਸਮੱਸਿਆ ਨਾ ਆਵੇ। ਏ ਡੀ ਸੀ ਦਮਨਜੀਤ ਸਿੰਘ ਮਾਨ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਮੁਕੰਮਲ ਤਿਆਰੀਆਂ ਕਰ ਕੇ ਰੱਖਣ ਲਈ ਆਖਿਆ। ਉਨ੍ਹਾਂ ਨੇ ਐਸ ਡੀ ਐਮ ਖਰੜ ਨੂੰ ਟਾਂਡਾ ਟਾਂਡੀ ਅਤੇ ਗੁੜਾ ਕਸੌਲੀ ਨਾਲ ਲਗਦੇ ਦੂਰ ਦੁਰਾਡੇ ਦੇ ਪਿੰਡਾਂ ਵਿੱਚ “ਰੋਡ ਕੁਨੈਕਟੀਵਿਟੀ” ਨੂੰ ਬਰਕਰਾਰ ਰੱਖਣ ਲਈ ਬਦਲਵੇਂ ਪ੍ਰਬੰਧਾਂ ਲਈ ਯੋਜਨਾਬੰਦੀ ਹੁਣ ਤੋਂ ਹੀ ਕਰਕੇ ਰਖਣ ਲਈ ਆਖਿਆ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ 'ਤੇ ਜੇ ਪੁਲੀਆਂ ਬੰਦ ਹਨ, ਉਨ੍ਹਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ। ਮੌਨਸੂਨ ਸੀਜ਼ਨ ਦੌਰਾਨ ਹੰਗਾਮੀ ਹਾਲਾਤਾਂ ਨੂੰ ਨਪਿੱਟਣ ਲਈ ਪਿੰਡਾਂ ਸ਼ਹਿਰਾਂ ਵਿੱਚ ਉੱਚੇ ਸਥਾਨਾਂ ਦੀ ਸ਼ਨਾਖ਼ਤ ਵੀ ਕੀਤੇ ਜਾਵੇ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਠਹਿਰਾਉਣ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਸੀ ਕਮਿਸ਼ਨਰ ਨਵਜੋਤ ਕੌਰ , ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਏ ਸੀ ਏ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਦੀਪਾਂਕਰ ਗਰਗ ਐਸ.ਡੀ.ਐਮ. ਮੋਹਾਲੀ, ਗੁਰਮੰਦਰ ਸਿੰਘ, ਐਸ. ਡੀ .ਐਮ. ਖਰੜ, ਹਿਮਾਂਸ਼ੂ ਗੁਪਤਾ ਐਸ. ਡੀ. ਐਮ. ਡੇਰਾਬੱਸੀ, ਹਰਮਿੰਦਰ ਸਿੰਘ ਹੁੰਦਲ ਸਹਾਇਕ ਕਮਿਸ਼ਨਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ