ਫ਼ਤਹਿਗੜ੍ਹ ਸਾਹਿਬ : ਰਾਸ਼ਟਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਲਈ ਫੌਜੀ ਜੀਵਨ ਢੰਗ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਨ ਦੇ ਮੰਤਵ ਨਾਲ ਏ.ਐਸ.ਸੀ. ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ ਤੇ ਕਸ਼ਮੀਰ ਤੇ ਲੱਦਾਖ ਦੇ ਨੌਜਵਾਨਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰਵਾਯੂ ਵਜੋਂ ਭਰਤੀ ਕਰਨ ਲਈ ਫਰਵਰੀ, 2025 ਵਿੱਚ ਭਰਤੀ ਪ੍ਰਕ੍ਰਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਿੰਗ ਕਮਾਂਡਰ ਐਸ.ਵੀ.ਜੀ. ਰੈਡੀ, ਕਮਾਂਡਿੰਗ ਅਫਸਰ ਨੇ ਦੱਸਿਆ ਕਿ ਅਗਨੀਪਥ ਸਕੀਮ ਤਹਿਤ ਅਗਨੀਵੀਰਵਾਯੂ ਨੂੰ ਸ਼ਾਮਲ ਕਰਨ ਵਾਸਤੇ ਐਚ.ਆਰ. ਦੀ ਨਵੀਂ ਵਿਧੀ ਅਨੁਸਾਰ ਭਰਤੀ ਕੀਤੀ ਜਾਵੇਗੀ ਅਤੇ ਅਗਨੀਵੀਰਵਾਯੂ ਦੀ ਅਸਾਮੀ ਤੇ ਭਰਤੀ ਹੋਣ ਦੇ ਚਾਹਵਾਨ ਅਣਵਿਆਹੇ ਭਾਰਤੀ ਪੁਰਸ਼ ਤੇ ਮਹਿਲਾਵਾਂ ਆਨ ਲਾਇਨ ਅਪਲਾਈ ਕਰ ਸਕਦੇ ਹਨ।