ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਦੇ ਗ੍ਰਹਿ ਵਿਗਿਆਨ ਵਿਭਾਗ ਵਿਖੇ ਸਰਫ਼, ਸਾਬਣ ਅਤੇ ਸਾਫ ਸਫਾਈ ਦੇ ਹੋਰ ਪਦਾਰਥ ਤਿਆਰ ਕਰਨ ਸਬੰਧੀ 09 ਜੁਲਾਈ ਤੋਂ 16 ਜੁਲਾਈ ਤੱਕ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਸਰਫ਼, ਸਾਬਣ, ਫਿਨਾਇਲ, ਲੀਸਾਪੋਲ ਆਦਿ ਬਣਾਉਣ ਬਾਰੇ ਸਿਖਲਾਈ ਦਿੱਤੀ ਜਾਵੇਗੀ ਜੋ ਸਿਖਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਭਾਗ ਲੈਣ ਦੇ ਚਾਹਵਾਨ ਸਿਖਿਆਰਥੀ 09 ਜੁਲਾਈ ਨੂੰ ਸਵੇਰੇ 10:00 ਵਜੇ ਕ੍ਰਿਸ਼ੀ ਵਿਗਿਆਨ ਕੇਂਦਰ, ਸਮਸ਼ੇਰ ਨਗਰ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਅੰਤ ਵਿੱਚ ਸਿਖਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਰਟੀਫਿਕੇਟ ਵੀ ਦਿੱਤੇ ਜਾਣਗੇ।