ਚੰਡੀਗੜ੍ਹ : ਹਰਿਆਣਾ ਬਿਜਲੀ ਵੰਡ ਨਿਗਮ (ਯੂ.ਐਚ.ਬੀ.ਵੀ.ਐਨ.) ਖ਼ਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਉਪਲਬਧ ਕਰਵਾਉਣ ਲਈ ਪ੍ਰਤੀਬੱਧ ਹੈ। ਖ਼ਪਤਕਾਰਾਂ ਦੀ ਸਮਸਿਆਵਾਂ ਦੇ ਤੁਰਤ ਹੱਲ ਲਈ ਨਿਗਮ ਵੱਲੋਂ ਅਨੇਕ ਮਹੱਤਵਪੂਰਨ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਪੰਚਕੂਲਾ ਦੇ ਕਾਰਪੋਰੇਟ ਸ਼ਿਕਾਇਤ ਹੱਲ ਮੰਚ ਦੇ ਚੇਅਰਮੈਨ ਅਤੇ ਮੈਂਬਰਾਂ ਵੱਲੋਂ ਮੰਚ ਦੀ ਕਾਰਵਾਈ 8 ਜੁਲਾਈ ਨੂੰ ਕਾਰਪੋਰਟ ਖ਼ਪਤਕਾਰ ਸ਼ਿਕਾਇਤ ਹੱਲ ਮੰਚ (ਸੀ.ਜੀ.ਆਰ.ਐਫ.) ਦੇ ਦਫ਼ਤਰ ਪੰਚਕੂਲਾ ਵਿਚ ਕੀਤੀ ਜਾਵੇਗੀ। ਇਸ ਦੌਰਾਨ ਸਿਰਫ ਪੰਚਕੂਲਾ ਜ਼ਿਲ੍ਹਾ ਦੇ ਖ਼ਪਤਕਾਰਾਂ ਦੀ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ।
ਬਿਜਲੀ ਨਿਗਮ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੰਚ ਦੇ ਮੈਂਬਰ, ਪੰਚਕੂਲਾ ਜ਼ਿਲ੍ਹੇ ਦੇ ਖ਼ਪਤਕਾਰਾਂ ਦੀ ਸਾਰੀ ਤਰ੍ਹਾਂ ਦੀ ਸਮਸਿਆਵਾਂ ਦੀ ਸੁਣਵਾਈ ਕਰਨਗੇ। ਇਨ੍ਹਾਂ ਵਿਚ ਮੁੱਖ ਰੂਪ ਨਾਲ ਬਿਲਿੰਗ, ਵੋਲਟੇਜ, ਮੀਟਰਿੰਗ ਨਾਲ ਸਬੰਧਿਤ ਸ਼ਿਕਾਇਤਾਂ, ਕਨੈਕਸ਼ਨ ਕੱਟਣ ਅਤੇ ਜੋੜਨ, ਬਿਜਲੀ ਸਪਲਾਈ ਵਿਚ ਰੁਕਾਵਟਾਂ, ਕਾਰਜਕੁਸ਼ਲਤਾ, ਸੁਰੱਖਿਆ, ਭਰੋਸੇ ਵਿਚ ਕਮੀ ਤੇ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਆਦਿ ਸ਼ਾਮਲ ਹਨ।