Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Malwa

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ 

July 06, 2024 12:45 PM
SehajTimes
ਪਟਿਆਲਾ :  ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਨਾਬਾਲਗ ਬੱਚਿਆਂ ਬਾਬਤ ਦਿੱਤੀ ਸੂਚਨਾ ‘ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪਟਿਆਲਾ ਸਥਿਤ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਅਮਲ ‘ਚ ਲਿਆ ਕੇ ਚਾਰ ਬੱਚਿਆਂ ਨੂੰ ਰੈਸਕਿਊ ਕਰਵਾਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਕੁਝ ਬੱਚੇ ਭੀਖ ਮੰਗ ਰਹੇ ਹਨ ਅਤੇ ਕੁਝ ਬੱਚੇ ਸੜਕ ਕਿਨਾਰੇ ਸੁੱਤੇ ਹੋਏ ਹਨ। ਇਸ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ, ਜਿਸ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਲੋਂ ਟੀਮਾਂ ਬਣਾ ਕੇ ਰੇਡ ਕੀਤੀ ਗਈ। ਸ਼ਾਇਨਾ ਕਪੂਰ ਨੇ ਅੱਗੇ ਦੱਸਿਆ ਕਿ ਮੰਤਰੀ ਦੇ ਹੁਕਮਾਂ ਤਹਿਤ ਤੁਰੰਤ ਕਾਰਵਾਈ ਕੀਤੀ ਗਈ ਅਤੇ ਸ਼ਹਿਰ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਚਾਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿਚੋਂ ਤਿੰਨ ਭੀਖ ਮੰਗਦੇ ਪਾਏ ਗਏ ਅਤੇ ਇਕ ਸੜਕ 'ਤੇ ਸੌਂ ਰਿਹਾ ਪਾਇਆ ਗਿਆ। ਬਚਾਏ ਗਏ ਬੱਚਿਆਂ ਨੂੰ ਸੁਰੱਖਿਆ ਟੀਮ ਵਲੋੰ ਆਪਣੇ ਨਾਲ ਲੈ ਲਿਆ ਗਿਆ ਹੈ।

ਸ਼ਾਇਨਾ ਕਪੂਰ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕਮੇਟੀ (ਸੀਡਬਲਯੂਸੀ) ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਭੀਖ ਮੰਗਣ ਲਈ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਰੈਸਕਿਊ ਕੀਤੇ ਗਏ ਬੱਚੇ ਜੋ ਕਿ ਸੜਕ 'ਤੇ ਸੁੱਤੇ ਪਏ ਸਨ, ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ ਹੈ, ਅਤੇ ਡੀਸੀਪੀਓ ਦਫ਼ਤਰ ਵੱਲੋਂ ਬੱਚੇ ਦੀ ਪੜ੍ਹਾਈ ਲਈ ਸਪਾਂਸਰਸ਼ਿਪ ਦੇਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਮਿਊਨਿਟੀ ਚੌਕਸੀ ਦੀ ਮਹੱਤਤਾ ਨੂੰ ਦੁਹਰਾਇਆ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਭੀਖ ਮੰਗਣ ਜਾਂ ਬੇਘਰ ਹੋਣ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਚੌਂਕਾਂ ‘ਤੇ ਸੜਕਾਂ ਕਿਨਾਰੇ ਬੱਚਿਆਂ ਦੇ ਭੀਖ ਮੰਗਣ ਦੇ ਮਾਮਲਿਆਂ ਬਾਰੇ ਸੂਚਨਾ ਵਿਭਾਗ ਨੂੰ ਦੇ ਕੇ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਕਿ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾ ਸਕੇ।

Have something to say? Post your comment

 

More in Malwa

ਸੀਨੀਅਰ ਅਕਾਲੀ ਟਕਸਾਲੀ ਆਗੂ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਅਤੇ 'ਆਪ' ਦੇ 20 ਪਰਵਾਰਾਂ ਨੇ ਕਾਂਗੜ ਦੀ ਅਗਵਾਈ ਕਬੂਲੀ

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਨੌਵੀਂ ਜਮਾਤ ਸਾਲ 2025-6 ਲਈ ਦਾਖਲੇ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਮਹਾਰਾਜਾ ਅਗਰਸੈਨ ਦੀਆਂ ਸਿਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਅਰੋੜਾ, ਗੋਇਲ 

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

ਸਰਪੰਚੀ ਲਈ ਨਾਮਜ਼ਦਗੀ ਦਾਖਲ ਨਾ ਕਰਾਉਣ ਤੋਂ ਭੜਕੇ ਲੋਕਾਂ ਨੇ ਕੀਤਾ ਚੱਕਾ ਜਾਮ 

ਸਮੂਹ ਐਸ.ਡੀ.ਐਮਜ਼ ਨਿੱਜੀ ਤੌਰ 'ਤੇ ਪਿੰਡਾਂ ਦੇ ਦੌਰਾ ਕਰ ਕੇ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੀ ਕਰਨ ਨਿਗਰਾਨੀ: ਜ਼ਿਲ੍ਹਾ ਚੋਣ ਅਫਸਰ

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਸੁਨਾਮ 'ਚ ਕਿਸਾਨਾਂ ਨੇ ਠੱਲ੍ਹੀ ਰੇਲ ਗੱਡੀਆਂ ਦੀ ਰਫ਼ਤਾਰ 

ਅਗਰਸੈਨ ਜੈਅੰਤੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ 

ਐਸ.ਡੀ.ਐਮ ਪਟਿਆਲਾ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ, ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ