Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

July 06, 2024 12:49 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ  ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ, ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਕਰਮੀ ਨੇ ਐਨ.ਆਰ.ਆਈ ਥਾਣੇ ਵਿੱਚ ਦਰਜ ਕਰਵਾਈ ਗਈ ਵਿਆਹ ਦੀ ਸ਼ਿਕਾਇਤ ਵਿੱਚ ਉਸਦੀ ਮਦਦ ਕਰਨ ਬਦਲੇ 55,000 ਰੁਪਏ  ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਹੀ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਇਸੇ ਇਰਾਦੇ ਨਾਲ 20,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

 ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ