ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਭੇਜਿਆ ਵਟਸਐਪ ’ਤੇ ਅਸਤੀਫ਼ਾ
ਪਾਨੀਪਤ : ਪਾਨੀਪਤ ਤੋਂ ਭਾਜਪਾ ਦੇ ਸੀਨੀਅਰ ਆਗੂ ਵਿਜੈ ਜੈਨ ਨੇ ਆਪਣੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਨੂੰ ਨਾਲ ਭਾਜਪਾ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਵਿਜੈ ਜੈਨ ਨੇ ਆਪਣਾ ਅਸਤੀਫ਼ਾ ਜ਼ਿਲ੍ਹਾ ਪ੍ਰਧਾਨ ਦੁਸ਼ਯੰਤ ਭੱਟ ਨੂੰ ਭੇਜਿਆ ਹੈ। ਇਸ ਤੋਂ ਬਾਅਦ ਵਿਜੈ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਕਾਂਗਰਸ ਨੂੰ ਸ਼ਾਮਲ ਹੋਏ।
ਵਿਜੈ ਜੈਨ ਨੇ ਆਪਣਾ ਇਕ ਪੇਜ ਦਾ ਅਸਤੀਫ਼ਾ ਭਾਜਪਾ ਜ਼ਿਲ੍ਹਾ ਪ੍ਰਧਾਨ ਦੁਸ਼ਯੰਤ ਭੱਟ ਨੂੰ ਵਟਸਐਪ ਰਾਹੀਂ ਭੇਜਿਆ ਹੈ। ਇਸ ਵਿੱਚ ਜੈਨ ਨੇ ਲਿਖਿਆ ਹੈ ਕਿ ਉਨ੍ਹਾਂ ਦੇ ਹਲਕੇ ਅਤੇ ਵਾਰਡ ਵਿੱਚ ਵਿਕਾਸ ਦੇ ਕੰਮਾਂ ਵਿੱਚ ਅਣਦੇਖੀ ਵਰਤੀ ਜਾ ਰਹੀ ਹੈ। ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੇ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੋਕਸਭਾ ਚੋਣਾਂ ਤੋਂ ਠੀਕ ਪਹਿਲਾਂ ਪਾਨੀਪਤ ਸ਼ਹਿਰ ਦੀ ਸਾਬਕਾ ਵਿਧਾਇਕ ਰੋਹਿਤਾ ਰੇਵੜੀ ਨੇ ਵੀ ਇਸੇ ਤਰ੍ਹਾਂ ਭਾਜਪਾ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਨੇ ਵੀ ਜ਼ਿਲ੍ਹਾ ਪ੍ਰਧਾਨ ਨੂੰ ਵਟਸਐਪ ’ਤੇ ਆਪਣਾ ਅਸਤੀਫ਼ਾ ਭੇਜਿਆ ਸੀ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦੀ ਅਗਵਾਈ ਵਿਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਸੁਰੇਂਦਰ ਰੇਵੜੀ ਨੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।