Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਸਹੌੜਾ ਚ ਪੰਚਾਇਤ ਸੰਮਤੀ ਖਰੜ ਦੀ ਮਾਲਕੀ ਵਾਲੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ

July 08, 2024 03:18 PM
SehajTimes

ਖਰੜ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸੂਬੇ ਦੀਆਂ ਸ਼ਾਮਲਾਤ ਤੇ ਸੰਮਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਜ਼ਿਲ੍ਹੇ ਚ ਕੁਰਾਲੀ - ਚੰਡੀਗੜ੍ਹ ਰੋਡ ਤੇ ਸਹੌੜਾ ਪਿੰਡ ਵਿੱਚ ਪੈਂਦੀ ਪੰਚਾਇਤ ਸੰਮਤੀ ਖਰੜ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਖ਼ਤਮ ਕਰਵਾਉਣ ਚ ਸਫ਼ਲਤਾ ਹਾਸਲ ਕੀਤੀ ਹੈ।

ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਨੁਸਾਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੇ ਨਜਾਇਜ਼ ਕਬਜ਼ੇ ਹਟਾਉਣ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਬੀ ਡੀ ਪੀ ਓ ਡੇਰਾਬੱਸੀ ਗੁਰਪ੍ਰੀਤ ਸਿੰਘ ਮਾਂਗਟ ਵੱਲੋਂ ਬਲਾਕ ਖਰੜ ਦੇ ਵਾਧੂ ਚਾਰਜ (28 ਜੂਨ ਤੋਂ 3 ਜੁਲਾਈ) ਦਰਮਿਆਨ ਪੰਚਾਇਤ ਸੰਮਤੀ ਖਰੜ ਦੀ 2 ਬਿੱਘੇ 15 ਬਿਸਵੇ ਜ਼ਮੀਨ ਜਿਸ ਦੀ ਮਾਰਕੀਟ ਕੀਮਤ ਕਰੋੜਾਂ ਰੁਪਏ ਬਣਦੀ ਹੈ, ‘ਤੇ ਹੋ ਰਹੇ ਨਾਜਾਇਜ਼ ਕਬਜ਼ੇ ਨੂੰ ਹਟਾ ਕੇ ਇਸ ਨੂੰ ਮੁੜ ਤੋਂ ਸੰਮਤੀ ਦੇ ਕਬਜ਼ੇ ਹੇਠ ਲਿਆਂਦਾ ਗਿਆ ਹੈ। ਇਸ ਕਬਜ਼ਾ ਲੈਣ ਦੀ ਕਾਰਵਾਈ ਸਮੇਂ ਰਘੂ ਮੌਦਗਿਲ ਟੈਕਸ ਕੁਲੈਕਟਰ, ਸੰਦੀਪ ਸਿੰਘ ਜੇ ਈ ਤੇ ਹਰਦੀਪ ਸਿੰਘ ਪੰਚਾਇਤ ਸਕੱਤਰ ਸ਼ਾਮਿਲ ਸਨ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ