Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Malwa

ਮੁੱਖ ਮੰਤਰੀ ਦਫ਼ਤਰ ਨਾਲ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਨਹੀਂ ਪਵੇਗੀ ਲੋੜ

July 08, 2024 03:24 PM
SehajTimes
ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਸਥਾਪਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸੀ.ਐੱਮ. ਵਿੰਡੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 114 (1) ਵਿਖੇ ਸਥਾਪਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ਵਿੱਚ ਪਬਲਿਕ ਦੇ ਬੈਠਣ, ਪੀਣ ਲਈ ਪਾਣੀ ਆਦਿ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ।  ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਜੋ ਵੀ ਵਿਅਕਤੀ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵਿਖੇ ਆਪਣੀ ਸ਼ਿਕਾਇਤ/ਦਰਖ਼ਾਸਤ ਲੈ ਕੇ ਆਵੇਗਾ ਉਸ ਸਬੰਧੀ ਮੌਕੇ 'ਤੇ ਹੀ ਕਾਰਵਾਈ ਕੀਤੀ ਜਾਵੇਗੀ। ਜਿਹੜੇ ਮਸਲਿਆਂ ਦਾ ਨਿਪਟਾਰਾ ਰਾਜ ਪੱਧਰ ’ਤੇ ਹੋਣਾ ਹੈ ਉਨ੍ਹਾਂ ਬਾਰੇ ਸਿਕਾਇਤ ਦੀ ਕਾਪੀ ਅਤੇ ਡਿਪਟੀ ਕਮਿਸ਼ਨਰ ਦੀ ਤਜਵੀਜ਼ ਤਿੰਨ ਦਿਨਾਂ ਦੇ ਅੰਦਰ-ਅੰਦਰ ਮੁੱਖ ਮੰਤਰੀ ਦਫ਼ਤਰ ਅਤੇ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਭੇਜੀ ਜਾਵੇਗੀ। 
 
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਿਕਾਇਤ/ਦਰਖ਼ਾਸਤ ਦੇਣ ਵਾਲੇ ਵਿਅਕਤੀ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਫੋਨ ਕਰਕੇ ਉਸਦੀ ਅਰਜ਼ੀ ਉਪਰ ਹੋ ਰਹੀ ਕਾਰਵਾਈ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਫਾਲੋ-ਅਪ ਲਈ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਇੱਕ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ। ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵੱਲੋਂ ਸਾਰੀਆਂ ਸ਼ਿਕਾਇਤਾਂ ਇਸ ਸਾਫ਼ਟਵੇਅਰ ਵਿੱਚ ਦਰਜ ਕੀਤੀਆਂ ਜਾਣਗੀਆਂ। ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਹਰ ਹਫ਼ਤੇ ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਥਿਤੀ ਦਾ ਰੀਵਿਊ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਮਸਲੇ/ਦਰਖ਼ਾਸਤ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਹਨ ਤਾਂ ਉਨ੍ਹਾਂ ਨੂੰ ਹੁਣ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਹੈ, ਉਹ ਆਪਣੀ ਦਰਖ਼ਾਸਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤੇ ਗਈ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਦੇ ਸਕਦੇ ਹਨ।

Have something to say? Post your comment

 

More in Malwa

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ

ਅਕਾਲ ਅਕੈਡਮੀ ਉੱਭਿਆਂ ਵਿਖੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ