ਸੁਨਾਮ : ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਜਾਨਾਂ ਨੂੰ ਠੱਲ੍ਹ ਪਾਉਣ ਲਈ ਟਰੈਫਿਕ ਪੁਲਿਸ ਸੁਨਾਮ ਵੱਲੋਂ ਸੜਕ ਸੁਰੱਖਿਆ ਜਾਗਰੂਕਤਾ ਕੈਂਪ ਰਾਹੀਂ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਟਰੈਫਿਕ ਇੰਚਾਰਜ਼ ਸਹਾਇਕ ਥਾਣੇਦਾਰ ਦੀਪਕ ਕੁਮਾਰ ਪਾਠਕ ਨੇ ਸਕੂਲੀ ਬੱਚਿਆਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਪ੍ਰੇਰਿਤ ਕੀਤਾ। ਸੋਮਵਾਰ ਨੂੰ ਆਯੋਜਿਤ ਕੀਤੇ ਸੜਕ ਸੁਰੱਖਿਆ ਕੈਂਪ ਵਿੱਚ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਜ਼ਿਲ੍ਹਾ ਸੰਗਰੂਰ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਸਿਖਿਅਤ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ। ਉਹਨਾਂ ਨੇ ਵਿਸਥਾਰ ਵਿੱਚ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ,18 ਸਾਲ ਤੋਂ ਘੱਟ ਉਮਰ ਵਿੱਚ ਵਹੀਕਲ ਨਾ ਚਲਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਟਰੈਫਿਕ ਇੰਚਾਰਜ਼ ਸੁਨਾਮ ਏਐਸਆਈ ਦੀਪਕ ਕੁਮਾਰ ਪਾਠਕ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਪ੍ਰਤੀ ਬੱਚਿਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਸਮੇਂ ਸਮੇਂ ਤੇ ਸੈਮੀਨਾਰ ਲਗਾਏ ਜਾਂਦੇ ਹਨ ਟਰੈਫਿਕ ਪੁਲਿਸ ਸੁਨਾਮ ਚਲਾਨ ਜੁਰਮਾਨੇ ਦੇ ਤੌਰ ਤੇ ਕਰਦੀ ਹੈ ਤਾਂ ਕਿ ਕਾਨੂੰਨ ਦੀ ਪਾਲਣਾ ਕੀਤੀ ਜਾ ਸਕੇ ਅੱਗੇ ਨੂੰ ਕੋਈ ਗਲਤੀ ਦੁਹਰਾਉਣ ਤੋਂ ਪਰਹੇਜ਼ ਕਰੇ। ਇਸ ਮੌਕੇ ਹੌਲਦਾਰ ਗੁਰਜੀਤ ਸਿੰਘ ,ਰੋਟਰੈਕਟ ਕਲੱਬ ਸੁਨਾਮ ਦੇ ਪ੍ਰਧਾਨ ਹਿਮਾਂਸ਼ੂ ਗੋਇਲ ,ਗੀਤੇਸ਼ ਗਰਗ, ਸ਼ਿਵਮ ,ਪੀਡੀਆਰਆਰ ਅਤੇ ਟਰੈਫਿਕ ਮਾਰਸ਼ਲ ਇੰਚਾਰਜ਼ ਪੰਕਜ ਅਰੋੜਾ, ਪ੍ਰਿੰਸੀਪਲ ਮੈਡਮ ਨੀਲਮ ਰਾਣੀ ਅਤੇ ਸਕੂਲ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।