ਨਵੀਂ ਦਿੱਲੀ : ਦੇਸ਼ ਦੇ ਕਈ ਸੂਬਿਆਂ ਦਾ ਦਾਅਵਾ ਹੈ ਕਿ corona ਲਾਗ ਫੈਲਣ ਤੋਂ ਰੋਕਣ ਲਈ ਪੂਰਨ ਲੌਕਡਾਊਨ ਤੋਂ ਬਿਨਾ ਹੋਰ ਕੋਈ ਵਿਕਲਪ ਨਹੀਂ। ਇਸੇ ਤਹਿਤ ਕੋਰੋਨਾ ਕਈ ਰਾਜਾਂ ਨੇ ਮੁਕੰਮਲ Lockdown ਤੇ ਸਖ਼ਤ ਪਾਬੰਦੀਆਂ ਲਾਉਣ ਜਿਹੇ ਕਦਮ ਚੁੱਕੇ ਹਨ। ਹਿਮਾਚਲ ਪ੍ਰਦੇਸ਼, ਤਾਮਿਲਨਾਡੂ, ਰਾਜਸਥਾਨ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ਨੇ 10 ਮਈ ਭਾਵ ਭਲਕੇ ਸੋਮਵਾਰ ਤੋਂ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਹੈ, ਜੋ 24 ਮਈ ਤੱਕ ਲਾਗੂ ਰਹੇਗਾ। ਉੱਧਰ ਕਰਨਾਟਕ ’ਚ ਸ਼ੁੱਕਰਵਾਰ ਸ਼ਾਮ ਤੋਂ ਤੇ ਕੇਰਲ ’ਚ ਸਨਿੱਚਰਵਾਰ ਸਵੇਰ ਤੋਂ ਲੌਕਡਾਊਨ ਲਾਗੂ ਹੋ ਗਿਆ ਹੈ।
ਰਾਜਸਥਾਨ ਸਰਕਾਰ ਨੇ ਵੀ 10 ਤੋਂ 24 ਮਈ ਤੱਕ ਲਈ ਰਾਜ ਵਿੱਚ ਲੌਕਡਾਊਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਕਰਿਆਨਾ, ਦੁੱਧ, ਸਬਜ਼ੀ, ਫਲ ਤੇ ਹੋਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਕੁਝ ਸਮੇਂ ਲਈ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਵੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਚਾਰ ਜ਼ਿਲ੍ਹਿਆਂ ਕਾਂਗੜਾ, ਊਨਾ, ਸੋਲਨ ਤੇ ਸਿਰਮੌਰ ’ਚ ਲੌਕਡਾਊਨ ਲਾਉਣ ਦਾ ਫ਼ੈਸਲਾ ਕੀਤਾ ਹੈ।