Thursday, September 19, 2024

Chandigarh

ਸਵੱਛਤਾ ਪੰਦਰਵਾੜੇ ਦਾ ਕੀਤਾ ਆਯੋਜਨ

July 09, 2024 04:10 PM
SehajTimes

ਚੰਡੀਗੜ੍ਹ : ਭਾਰਤ ਪੈਟਰੋਲੀਅਮ ਦੇ ਭਾਰਤ ਗੈਸ ਡਿਵੀਜਨ, ਲਾਲੜੂ ਐਲ ਪੀ ਜੀ ਟੈਰੀਟਰੀ ਵਲੋਂ ਸੁਖਨਾ ਝੀਲ ਚੰਡੀਗੜ੍ਹ ਵਿੱਚ ਸਵੱਛਤਾ ਪੰਦਰਵਾੜਾ ਦਾ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਫਾਈ ਅਤੇ ਵਾਤਾਵਰਣ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਵਾਕਥਾਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਰ ਉਮਰ ਵਰਗ ਦੇ ਪ੍ਰਤੀਭਾਗੀਆਂ ਵਲੋਂ ਫਿਟਨੈਸ ਅਤੇ ਸਵੱਛਤਾ ਦਾ ਸੰਦੇਸ ਦਿੱਤਾ ਗਿਆ। ਇਸ ਉਪਰੰਤ ਹਾਜਰ ਲੋਕਾਂ ਨੇ ਸਵੱਛਤਾ ਦੀ ਸਹੁੰ ਚੁੱਕੀ ਅਤੇ ਵਾਤਾਵਰਣ ਨੂੰ ਹਰਾ ਭਰਾ ਬਣਾ ਕੇ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਜਾਹਿਰ ਕੀਤੀ। ਇਸ ਮੌਕੇ ਸੈਰ ਕਰਨ ਵਾਲਿਆਂ ਨੂੰ ਬੂਟੇ ਅਤੇ ਜੂਟ ਬੈਗ ਵੰਡੇ ਗਏ। ਕੰਪਨੀ ਦੇ ਸਟੇਟ ਹੈੱਡ (ਪੰਜਾਬ, ਹਿਮਾਚਲ ਪ੍ਰਦੇਸ ਅਤੇ ਜੰਮੂੑਕਸਮੀਰ) ਸ੍ਰੀ ਅਰੁਣ ਕੁਮਾਰ ਸੋਨਵਾਨੀ ਅਤੇ ਭਾਰਤ ਗੈਸ ਡਿਵੀਜਨ, ਲਾਲੜੂ ਐੱਲ. ਪੀ. ਜੀ. ਟੈਰੀਟਰੀ ਦੇ ਖੇਤਰੀ ਮੈਨੇਜਰ ਸ੍ਰੀ ਪੰਕਜ ਰਾਠੌਰ ਨੇ ਵੀ ਸੰਬੋਧਨ ਕੀਤਾ।

 

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ