Thursday, November 21, 2024

Education

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਵਰਿੰਦਰ ਕੌਸ਼ਿਕ ਨੇ ਸੰਭਾਲਿਆ ਡਾਇਰੈਕਟਰ, ਯੁਵਕ ਭਲਾਈ ਵਿਭਾਗ ਦਾ ਅਹੁਦਾ 

July 10, 2024 03:51 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਡਾ. ਵਰਿੰਦਰ ਕੌਸ਼ਿਕ ਨੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਡਾ. ਏ. ਕੇ. ਤਿਵਾੜੀ ਦੀ ਹਾਜ਼ਰੀ ਵਿੱਚ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਾ. ਕੌਸ਼ਿਕ ਯੂਨੀਵਰਸਿਟੀ ਵਿਖੇ ਪੰਜਾਬ ਸਕੂਲ ਆਫ਼ ਲਾਅ ਵਿੱਚ ਸੀਨੀਅਰ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ। ਪਿਛਲੇ ਸਮੇਂ ਦੌਰਾਨ ਉਹ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਹੋਣ ਤੋਂ ਇਲਾਵਾ ਹੋਰ ਅਹੁਦਿਆਂ ਉੱਤੇ ਵੀ ਰਹਿ ਚੁੱਕੇ ਹਨ। 
 
 
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਅਸ਼ੋਕ ਤਿਵਾੜੀ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭ-ਕਾਮਨਾਵਾਂ ਪੇਸ਼ ਕੀਤੀਆਂ। ਉਨ੍ਹਾਂ ਉਮੀਦ ਪ੍ਰਗਟਾਈ ਕਿ ਡਾ. ਕੌਸ਼ਿਕ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਯੁਵਕ ਭਲਾਈ ਵਿਭਾਗ ਹੋਰ ਵਧੇਰੇ ਤਰੱਕੀ ਕਰੇਗਾ। ਡਾ. ਵਰਿੰਦਰ ਕੌਸ਼ਿਕ ਵੱਲੋਂ ਅਹੁਦਾ ਸੰਭਾਲ਼ੇ ਜਾਣ ਮੌਕੇ ਯੁਵਕ ਭਲਾਈ ਵਿਭਾਗ ਦਾ ਅਮਲਾ ਅਤੇ ਕਈ ਹੋਰ ਵਿਭਾਗਾਂ ਦੀਆਂ ਸ਼ਖ਼ਸੀਅਤਾਂ ਹਾਜ਼ਰ ਰਹੀਆਂ।
 

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ