Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

Majha

ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਨੌਜਵਾਨ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਲੈਣ ਪ੍ਰੇਰਨਾ : ਦਸਤੂਰ -ਇ-ਦਸਤਾਰ ਲਹਿਰ

July 11, 2024 08:51 AM
Manpreet Singh khalra

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ , ਜੋ ਕਿ ਪਿਛਲੇ ਦੋ ਅਰਸਿਆਂ ਤੋਂ ਲਗਾਤਾਰ ਬੱਚਿਆਂ ਨੂੰ ਆਪਣੇ ਗੌਰਵਮਈ ਵਿਰਸੇ ਤੋਂ ਜਾਣੂ ਕਰਵਾਉਣ ਲਈ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਹੈ। ਉਸ ਵੱਲੋਂ ਨੌਜਵਾਨ ਬੱਚੇ ਅਤੇ ਬੱਚਿਆਂ ਲਈ ਇੱਕ ਅਲੌਕਿਕ ਮਿਸਾਲ ਪੈਦਾ ਕਰਨ ਵਾਲੇ ਪਾਰਉਪਕਾਰੀ, ਸੂਰਵੀਰ ਯੋਧੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 12 ਜੁਲਾਈ ਦਿਨ ਸ਼ੁਕਰਵਾਰ ਨੂੰ 8 ਵਜੇ ਤੋਂ ਲੈ ਕੇ 12 ਵਜੇ ਤੱਕ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਸ਼ਹੀਦ ਪਿੰਡ ਪੂਹਲਾ ਵਿਖੇ ਮੈਨੇਜਰ ਜਗੀਰ ਸਿੰਘ, ਰਸੀਵਰ ਜਸਪਾਲ ਸਿੰਘ ਹੈਡ ਗ੍ਰੰਥੀ ਸਾਹਿਬਾਨ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ, ਜਿਸ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਜਰਮਨ ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਹੁਣ ਤੱਕ ਸੁਸਾਇਟੀ ਵੱਲੋਂ 87 ਧਾਰਮਿਕ ਮੁਕਾਬਲੇ ਸੰਪੂਰਨ ਹੋ ਚੁੱਕੇ ਹਨ ਅਤੇ 88ਵਾਂ ਮੁਕਾਬਲਾ ਕੌਮ ਦੇ ਸਿਰ ਲੱਥ ਯੋਧੇ ਭਾਈ ਤਾਰੂ ਸਿੰਘ ਜੀ ਦੇ ਅਸਥਾਨਾਂ ਤੇ ਕਰਵਾਉਣ ਵਿੱਚ ਅਸੀਂ ਮਾਨ ਮਹਿਸੂਸ ਕਰ ਰਹੇ ਹਾਂ। ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਨੇ ਇਲਾਕੇ ਦੇ ਸਕੂਲ ਪ੍ਰਬੰਧਕ ਪ੍ਰਿੰਸੀਪਲ ਅਤੇ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਦਸਤਾਰ, ਦੁਮਾਲੇ ,ਸ਼ੀਸ਼ਾ ,ਬਾਜ, ਪਿਨ,ਚਾਰਟ , ਕਲਰ, ਜਮੈਟਰੀ ਬਾਕਸ ਅਤੇ ਹੋਰ ਲੁੜੀਦਾ ਸਮਾਨ ਦੇ ਕੇ ਭੇਜਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ ਮੀਤ ਸਕੱਤਰ, ਭਾਈ ਹਰਚਰਨ ਸਿੰਘ ਉਬੋਕੇ, ਜੋਨਲ ਇਨਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਰਜੀਤ ਸਿੰਘ ਲਹਿਰੀ ਆਕਾਸ਼ਦੀਪ ਸਿੰਘ ਜਗਦੀਸ਼ ਸਿੰਘ ਸਾਜਨਦੀਪ ਸਿੰਘ ਹਰਮਨਦੀਪ ਸਿੰਘ ਸੁਖਮਨਦੀਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Majha

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਭਾਕਿਯੂ (ਅੰਬਾਵਤਾ) ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਹੋਏ ਨਾਇਬ ਸੂਬੇਦਾਰ ਭਰਤੀ

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

ਜ਼ੋਨਲ ਪੱਧਰ ਦਾ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਕਰਵਾਇਆ ਗਿਆ

ਚਾਨਣ ਸਿੰਘ ਸੰਧੂ ਦੀ ਭੈਣ ਰਾਜਵਿੰਦਰ ਕੌਰ ਬੁੱਟਰ ਦੇ ਭੋਗ ਤੇ ਵੱਖ ਵੱਖ ਸਿਆਸੀ ਤੇ ਕਿਸਾਨੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਟ

ਖਾਲੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ 255 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਇੱਕ ਕਾਬੂ

ਪੰਜ ਸਿੱਖ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ