Friday, September 20, 2024

Chandigarh

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ‘ਚ ਹੀ ਹੋਈ ਸੀ,ਐਸਆਈਟੀ ਵੱਲੋਂ ਖੁਲਾਸਾ

July 11, 2024 03:23 PM
SehajTimes

ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ‘ਚ ਇੰਟਰਵਿਊ ਨੂੰ ਲੈ ਕੇ ਬਣੀ SIT ਨੇ ਵੱਡਾ ਖੁਲਾਸਾ ਕੀਤਾ ਹੈ। SIT ਮੁਤਾਬਕ ਗੈਂਗਸਟਰ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ‘ਚ ਹੋਈ ਸੀ। ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ ਗਈ ਸੀ ਅਤੇ ਜਲਦੀ ਹੀ ਇਸ ਨੂੰ ਜ਼ਬਤ ਕਰ ਲਿਆ ਜਾਵੇਗਾ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ ਨੂੰ ਸੌਂਪੀ ਸੀ। ਐਸਆਈਟੀ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਸਿਗਨਲ ਐਪ ਰਾਹੀਂ ਕੀਤੀ ਗਈ ਸੀ। ਜਾਂਚ ਅਜੇ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਅਜਿਹੇ ‘ਚ ਹਾਈਕੋਰਟ ਤੋਂ ਇਸ ਦੇ ਲਈ ਸਮਾਂ ਮੰਗਿਆ ਗਿਆ ਹੈ। ਐਸਆਈਟੀ ਵੱਲੋਂ ਜਾਂਚ ਦੀ ਅੰਤਰਿਮ ਸੀਲਬੰਦ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ। ਇਸ ਰਿਪੋਰਟ ਨੂੰ ਦੇਖਣ ਤੋਂ ਬਾਅਦ ਹਾਈਕੋਰਟ ਨੇ ਇਸ ਨੂੰ ਸੀਲਬੰਦ ਕਰਕੇ ਵਾਪਸ ਕਰ ਦਿੱਤਾ।

 

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ