Friday, September 20, 2024

Chandigarh

ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

July 11, 2024 03:43 PM
SehajTimes

ਵਿੱਤੀ ਸਾਲ 2023-24 ਵਿੱਚ ਕਿਸਾਨ ਭਵਨ ਰਾਹੀਂ 3,74,51,573 ਰੁਪਏ ਦੀ ਹੋਈ ਆਮਦਨ

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਕਿਸਾਨ ਭਵਨ, ਸੈਕਟਰ 35-ਏ, ਚੰਡੀਗੜ੍ਹ ਵਿਖੇ ਜੇਹਲਮ ਹਾਲ ਦਾ ਉਦਘਾਟਨ ਕੀਤਾ ਗਿਆ। ਜਿਸਨੂੰ ਆਮ ਲੋਕਾਂ ਦੀ ਸਹੁਲਤ ਨੂੰ ਮੁੱਖ ਰੱਖਦਿਆਂ ਕਿੱਟੀ ਪਾਰਟੀਆਂ ਸਮੇਤ ਹੋਰ ਛੋਟੇ ਪ੍ਰੋਗਰਾਮਾਂ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ. ਬਰਸਟ ਨੇ ਦੱਸਿਆ ਕਿ ਇਸ ਹਾਲ ਵਿੱਚ 25-30 ਲੋਕਾਂ ਦੇ ਪਾਰਟੀ ਕਰਨ ਦੀ ਵਿਵਸਥਾ ਕੀਤੀ ਗਈ ਹੈ, ਜਿਨ੍ਹਾਂ ਲਈ ਹਾਲ ਵਿੱਚ ਐਲ.ਈ.ਡੀ. ਟੀਵੀ, ਡੀ.ਜੇ. ਮਿਊਜਿਕ ਅਤੇ ਲਾਇਟ ਸਿਸਟਮ ਵੀ ਲਗਾਇਆ ਗਿਆ ਹੈ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਭਵਨ ਵਿਖੇ ਕਮਰਿਆਂ ਲਈ 24 ਘੰਟੇ ਬੁਕਿੰਗ ਖੁੱਲੀ ਹੈ। ਇਸਦੇ ਨਾਲ ਹੀ ਪੰਜ-ਆਬ ਰੈਸਟੋਰੈਂਟ ਨੂੰ ਵੀ 24 ਘੰਟੇ ਖੋਲਿਆ ਜਾ ਰਿਹਾ ਹੈ। ਕਿਸਾਨ ਭਵਨ, ਚੰਡੀਗੜ੍ਹ 3 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ 100 ਤੋਂ ਵੱਧ ਗੱਡੀਆਂ ਦੀ ਪਾਰਕਿੰਗ ਲਈ ਜਗ੍ਹਾਂ ਮੁਹੱਇਆ ਕਰਵਾਈ ਗਈ ਹੈ। ਆਧੁਨਿਕ ਸਹੂਲਤਾਂ ਤੋਂ ਭਰਪੂਰ ਤੇ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ 40 ਬੈੱਡਰੂਮ ਅਤੇ 115 ਡੌਰਮੈਟਰੀ ਬੈੱਡ ਹਨ, ਜਿਨ੍ਹਾਂ ਵਿੱਚ ਟੈਲੀਵਿਜ਼ਨ ਦੇ ਨਾਲ-ਨਾਲ ਸਟੱਡੀ ਟੇਬਲ ਦੀ ਵੀ ਸੁਵਿਧਾ ਦਿੱਤੀ ਗਈ ਹੈ। ਰਾਵੀ ਤੇ ਚਿਨਾਬ ਨਾਂ ਦੇ ਦੋ ਕਾਨਫਰੰਸ ਹਾਲ, ਜਿਨ੍ਹਾਂ ਵਿੱਚ 40 ਤੋਂ ਲੈ ਕੇ 100 ਲੋਕਾਂ ਤੱਕ ਭਾਗ ਲੈਣ ਦੀ ਵਿਵਸਥਾ ਹੈ ਅਤੇ ਸਤੱਲੁਜ ਤੇ ਬਿਆਸ ਨਾਂ ਦੇ ਵੱਡੇ ਪਾਰਟੀ ਹਾਲ ਵੀ ਇੱਥੇ ਮੌਜੂਦ ਹਨ, ਜਿਨ੍ਹਾਂ ਵਿੱਚ 150 ਤੋਂ ਲੈ ਕੇ 1000 ਤੱਕ ਦੀ ਗਿਣਤੀ ਤੱਕ ਲੋਕ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਖਾਣਾ ਖਾਉਣ ਦੇ ਲਈ ਵੱਡਾ ਏਅਰ-ਕੰਡੀਸ਼ਨਡ ਡਾਇਨਿੰਗ ਹਾਲ ਵੀ ਹੈ। ਲੋਕਾਂ ਦੀ ਸਹੂੱਲਤ ਲਈ ਏ.ਟੀ.ਐਮ. ਵੀ ਲੱਗਾ ਹੋਇਆ ਹੈ। ਹਵਾ ਪ੍ਰਦੂਸ਼ਣ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਘਟਾਇਆ ਜਾ ਸਕਦਾ ਹੈ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਕਿਸਾਨ ਭਵਨ ਦੇ 7880 ਵਰਗ ਫੁੱਟ ਖੇਤਰ ਵਿੱਚ 36 ਵੱਖ-ਵੱਖ ਕਿਸਮਾਂ ਦੇ 700 ਰੁੱਖਾਂ ਦਾ ਜੰਗਲ ਲਗਾਇਆ ਗਿਆ ਹੈ, ਉੱਥੇ ਹੀ ਹਰੇ ਭਰੇ ਲਾਅਨ ਅਤੇ ਲੈਂਡਸਕੇਪਿੰਗ ਖੇਤਰ ਵੀ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਹਵੇਲੀ, ਸ੍ਰੀ ਆਨੰਦਪੁਰ ਸਾਹਿਬ (ਰੋਪੜ) ਵਿਖੇ ਆਧੁਨਿਕ ਸੁਵਿਧਾਵਾਂ ਤੋਂ ਭਰਪੂਰ ਕੁੱਲ 14 ਕਮਰੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਕਿਸਾਨ ਭਵਨ ਦੇ ਕਮਰਿਆਂ/ਹਾਲਾਂ ਤੋਂ 3,74,51,573 ਰੁਪਏ ਦੀ ਆਮਦਨ ਹੋਈ ਹੈ, ਜਦਕਿ ਪਿਛਲੇ ਮਹੀਨੇ (ਜੂਨ) ਵਿੱਚ 39,27,354 ਰੁਪਏ ਦੀ ਆਮਦਨ ਹੋਈ ਹੈ। kisanbhawan.emandikaran-pb.in ਵੈਬਸਾਇਟ ਰਾਹੀਂ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਬੁਕਿੰਗ ਕਰਵਾਉਣ ਦੇ ਨਾਲ-ਨਾਲ ਵਧੇਰੀ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਬਿਹਤਰੀ ਵਾਸਤੇ ਕਾਰਜ ਕਰਦੀ ਰਹੇਗੀ। ਇਸ ਮੌਕੇ ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਚੀਫ਼ ਇੰਜੀਨਿਅਰ, ਸ. ਮਨਜੀਤ ਸਿੰਘ ਸੰਧੂ ਜੀ.ਐਮ., ਸ. ਪਰਮਜੀਤ ਸਿੰਘ ਚੀਫ਼ ਓਪਰੇਟਿੰਗ ਅਫ਼ਸਰ ਕਿਸਾਨ ਭਵਨ, ਸ. ਸਵਰਨ ਸਿੰਘ ਡੀ.ਜੀ.ਐਮ. (ਮਾਰਕਟਿੰਗ), ਸ੍ਰੀਮਤੀ ਭਜਨ ਕੌਰ ਡੀ.ਜੀ.ਐਮ. (ਅਸਟੇਟ), ਸ੍ਰੀਮਤੀ ਜਸਬੀਰ ਕੌਰ ਡੀ.ਟੀ.ਪੀ, ਸ. ਪਰਵੇਜ਼ ਸਿੰਘ ਚੌਹਾਨ ਕੇਅਰ ਟੇਕਰ ਕਿਸਾਨ ਭਵਨ ਸਹਿਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ