Thursday, November 21, 2024

Education

ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਭਰਤੀ ਜਲਦ: ਡਾ. ਬਲਬੀਰ ਸਿੰਘ

July 11, 2024 04:07 PM
SehajTimes

ਸੂਬੇ ਵਿਚਲੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤਕ ਕਰੀਬ 1.5 ਕਰੋੜ ਲੋਕਾਂ ਨੇ ਆਪਣਾ ਇਲਾਜ ਮੁਫ਼ਤ ਕਰਵਾਇਆ

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਵਿਸ਼ੇਸ਼ ਨੰਬਰ

ਸਿਹਤ ਮੰਤਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੇ ਇਲਾਜ ਤੇ ਰੋਕਥਾਮ ਦੇ ਪ੍ਰਬੰਧਾਂ ਦੀ ਸਮੀਖਿਆ

ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਸਿਹਤ ਵਿਭਾਗ ਵਿੱਚ ਬਹੁਤ ਜਲਦ ਕਰੀਬ 500 ਡਾਕਟਰਾਂ ਦੀ ਭਰਤੀ ਬਹੁਤ ਜਲਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਭਰਤੀ ਕੀਤੀਆਂ 950 ਨਰਸਾਂ ਨੂੰ ਮੁੱਖ ਮੰਤਰੀ ਵੱਲੋਂ ਬਹੁਤ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤਕ ਕਰੀਬ 1.5 ਕਰੋੜ ਲੋਕ ਆਪਣਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ। ਇਹ ਕਲੀਨਿਕ ਸਿਹਤ ਖੇਤਰ ਵਿਚਲੀ ਕ੍ਰਾਂਤੀ ਸਾਬਤ ਹੋ ਰਹੇ ਹਨ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਤੇ ਜਾਰੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੀ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਸ ਕਾਰਜ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਧਿਆਨ ਵਿੱਚ ਕੋਈ ਅਜਿਹਾ ਵਿਅਕਤੀ ਆਉਂਦਾ ਹੈ, ਜਿਹੜਾ ਨਸ਼ਿਆਂ ਤੋਂ ਪੀੜਤ ਹੈ ਤਾਂ ਉਸ ਨੂੰ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਲਿਆਂਦਾ ਜਾਵੇ, ਉੱਥੇ ਨਸ਼ਾ ਪੀੜਤ ਦਾ ਨਸ਼ਾ ਵੀ ਛੁਡਾਇਆ ਜਾਵੇਗਾ ਤੇ ਨਾਲ ਹੀ ਉਸ ਨੂੰ ਕੋਈ ਨਾ ਕੋਈ ਹੁਨਰ ਸਿਖਾ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾਵੇਗਾ ਅਤੇ ਲੋਨ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਰੁਜ਼ਗਾਰ ਵੀ ਸ਼ੁਰੂ ਕਰਵਾਇਆ ਜਾਵੇਗਾ।

 ਇਸ ਤੋਂ ਪਹਿਲਾਂ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹੁਣ ਤਕ ਸਾਹਮਣੇ ਆਏ ਡੇਂਗੂ ਦੇ ਕੇਸਾਂ ਦੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਕਿਤੇ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਮਰੀਜ਼ ਦੀ ਪੂਰੀ ਸਾਂਭ ਸੰਭਾਲ ਯਕੀਨੀ ਬਨਾਉਣ ਦੇ ਨਾਲ ਨਾਲ ਉਥੇ ਫੌਗਿੰਗ ਤਰਜੀਹੀ ਅਧਾਰ ਉਤੇ ਕਰਵਾਈ ਜਾਵੇ। ਇਸ ਦੇ ਨਾਲ ਨਾਲ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੀ ਸੈਂਪਲਾਂ ਦੀ ਲਗਾਤਾਰ ਟੈਸਟਿੰਗ ਕੀਤੀ ਜਾਵੇ ਤੇ ਪਾਣੀ ਦੀ ਕਲੋਰੀਨੇਸ਼ਨ ਵੀ ਯਕੀਨੀ ਬਣਾਈ ਜਾਵੇ। ਪਿੰਡਾਂ ਵਿੱਚ ਲੱਗੇ ਆਰ.ਓ. ਸਿਸਟਮਜ਼ ਦੇ ਚੱਲਦੇ ਹੋਣ ਨੂੰ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਸਿਹਤ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਤੇ ਪੇਂਡੂ ਵਿਕਾਸ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਕਰ ਕੇ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਨਾਖ਼ਤ ਕੀਤੀ 27 ਹਾਟ ਸਪੌਟਾਂ ਸਬੰਧੀ ਪਾਣੀ ਦੀ ਟੈਸਟਿੰਗ, ਫੌਗਿੰਗ ਤੇ ਲਾਰਵੇ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਹਰ ਸ਼ਹਿਰ ਤੇ ਹਰ ਪਿੰਡ ਵਿੱਚ ਫੌਗਿੰਗ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿੱਖਿਆ ਵਿਭਾਗ ਨੂੰ ਵੀ ਨਾਲ ਲੈ ਕੇ ਕੰਮ ਕੀਤਾ ਜਾਵੇ ਤੇ ਪੰਜਾਬ ਸਰਕਾਰ ਦੀ ਮੁਹਿੰਮ "ਹਰ ਸ਼ੁਕਰਵਰ ਡੇਂਗੂ 'ਤੇ ਵਾਰ" ਮੁਹਿੰਮ ਵਿੱਚ ਸੈਕੰਡਰੀ ਸਿੱਖਿਆ ਨਾਲ ਸਬੰਧਤ ਵਿਦਿਆਰਥੀਆਂ ਨੂੰ ਸ਼ਾਮਲ ਕਰ ਕੇ ਉਨ੍ਹਾਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਕਰਵਾਈ ਜਾਵੇ।ਜਿਹੜੇ ਵਿਦਿਆਰਥੀ ਲਾਰਵਾ ਲੱਭਣ ਵਿੱਚ ਸਫ਼ਲ ਹੋਣਗੇ, ਉਨ੍ਹਾਂ ਨੂੰ ਪ੍ਰੀਖਿਆਵਾਂ ਸਬੰਧੀ ਵਿਸ਼ੇਸ਼ ਤੌਰ ਉਤੇ ਅੰਕ ਵੀ ਦਿੱਤੇ ਜਾਣਗੇ। ਇਸ ਦੇ ਨਾਲ ਨਾਲ ਆਸ਼ਾ ਵਰਕਰਾਂ ਤੇ ਨਰਸਿੰਗ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਦਾ ਉਚੇਚੇ ਤੌਰ ਉਤੇ ਹਿੱਸਾ ਬਣਾਇਆ ਜਾਵੇ ਤਾਂ ਜੋ ਬਿਮਾਰੀ ਹੋਣ ਤੋਂ ਪਹਿਲਾਂ ਹੀ ਉਸ ਨੂੰ ਕਾਬੂ ਕੀਤਾ ਜਾ ਸਕੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਕੇਂਦਰ ਤੋਂ ਆਉਣ ਵਾਲੀਆਂ ਦਵਾਈਆਂ ਕਾਰਨ ਦਵਾਈਆਂ ਸਬੰਧੀ ਕਮੀ ਆ ਜਾਂਦੀ ਸੀ ਪਰ ਹੁਣ ਉਨ੍ਹਾਂ ਨੇ ਇਸ ਵੱਲ ਉਚੇਚਾ ਧਿਆਨ ਦਿੰਦਿਆਂ ਇਸ ਸਬੰਧੀ ਕਾਰਵਾਈ ਕਰ ਕੇ ਇਹ ਮੁਸ਼ਕਲ ਹੱਲ ਕਰਵਾ ਦਿੱਤੀ ਹੈ ਤੇ ਹੁਣ ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਖਾਸਕਰ ਕੇ ਜੇਲ੍ਹਾਂ ਸਬੰਧੀ ਦਵਾਈਆਂ ਦੀ ਕਮੀ ਵੱਡੇ ਪੱਧਰ ਉਤੇ ਸਾਹਮਣੇ ਆਈ ਸੀ, ਪਰ ਹੁਣ ਇਸ ਮੁਸ਼ਕਲ ਹੱਲ ਕਰ ਦਿੱਤੀ ਗਈ ਹੈ।

ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੇ ਪਟਿਆਲਾ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਇੱਕ ਮੀਡੀਆ ਕਰਮੀ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਉਤੇ ਪਟਿਆਲਾ ਵਿਖੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਹਰ ਮੀਡੀਆ ਕਰਮੀ ਨੂੰ ਸਮਾਜ ਪ੍ਰਤੀ ਅਜਿਹੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਸਿਹਤ ਮੰਤਰੀ ਦੇ ਓ.ਐਸ.ਡੀ. ਕਰਨਲ (ਸੇਵਾ ਮੁਕਤ) ਜੇ.ਵੀ. ਸਿੰਘ, ਐੱਸ.ਡੀ.ਐਮ. ਫਤਹਿਗੜ੍ਹ ਸਾਹਿਬ ਸ਼੍ਰੀਮਤੀ ਇਸਮਤ ਵਿਜੈ ਸਿੰਘ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਐਪੀਡਿਮੌਲੋਜਿਸਟ ਡਾ. ਗੁਰਪ੍ਰੀਤ ਕੌਰ, ਡਾ. ਦੀਪਤੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਜਸਵਿੰਦਰ ਕੌਰ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ