ਕਿਹਾ,ਡੇਂਗੂ ਤੇ ਮਲੇਰੀਆਂ ਆਦਿ ਤੋਂ ਬਚਾਅ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ
ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਵੈਕਟਰ ਬੌਰਨ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਲੇਬਰ ਵਿਭਾਗ, ਪਸ਼ੂ ਪਾਲਣ ਵਿਭਾਗ, ਸਿੱਖਿਆ ਵਿਭਾਗ, ਵਾਟਰ ਐਂਡ ਸੈਨੀਟੇਸ਼ਨ ਵਿਭਾਗ, ਨਗਰ ਕੌਸ਼ਲ,ਸਿਹਤ ਵਿਭਾਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਨੇ ਕਿਹਾ ਕਿ ਡੇਂਗੂ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਅਗਾਮੀ ਸੀਜਨ ਨੂੰ ਮੁੱਖ ਰੱਖਦਿਆਂ ਹੋਇਆਂ ਸਾਰੇ ਵਿਭਾਗ ਆਪਣੀ - ਆਪਣੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਵੈਕਟਰ ਬੌਰਨ ਬੀਮਾਰੀਆਂ ਤੇ ਕੰਟੋਰਲ ਰੱਖਿਆ ਜਾ ਸਕੇ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਲਾਰਵੇ ਦਾ ਨਰੀਖਣ ਅਤੇ ਡੇਂਗੂ ਜਾਂਚ ਲਈ ਕਾਰਵਾਈਆਂ ਤੇਜ ਕਰ ਦਿੱਤੀਆਂ ਜਾਣ ਤਾਂ ਜੋ ਇਸ ਸੀਜਨ ਦੇ ਵਿੱਚ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਇਆ ਜਾ ਸਕੇ ।ਇਸ ਮੌਕੇ ਉਨ੍ਹਾਂ ਨਗਰ ਕੌਂਸਲ ਨੂੰ ਫੋਗਿੰਗ ਕਰਨ, ਪਾਣੀ ਦੀ ਜਾਂਚ ਅਤੇ ਸਾਫ਼ ਸਫ਼ਾਈ ਸੰਬੰਧੀ ਕੰਮ ਤੇਜ ਕਰਨ ਲਈ ਕਿਹਾ ਤਾਂ ਜੋ ਮੱਛਰ ਦਾ ਖ਼ਾਤਮਾ ਕੀਤਾ ਜਾ ਸਕੇ ਅਤੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ ਅਤੇ ਵਾਟਰ ਸਪਲਾਈ ਵਿਭਾਗ ਨੂੰ ਪਾਣੀ ਦੀ ਸੈਪਲਿੰਗ ਕਰਨ ਅਤੇ ਸਾਫ਼ ਸੁੱਧ ਪਾਣੀ ਮੁਹਈਆ ਕਰਾਉਣ ਲਈ ਕਿਹਾ ।ਵਧੀਕ ਡਿਪਟੀ ਕਸ਼ਿਨਰ ਨੇ ਦੱਸਿਆ ਕੇ ਪਿਛਲੇ ਸਾਲ ਜ਼ਿਲ੍ਹੇ ਵਿੱਚ ਡੇਂਗੂ ਦੇ 363 ਕੇਸ ਸਾਹਮਣੇ ਆਏ ਸਨ ਅਤੇ ਇਸ ਵਾਰ ਅਜੇ ਤੱਕ ਕੋਈ ਵੀ ਕੇਸ ਸਿਹਤ ਵਿਭਾਗ ਕੋਲ ਰਿਪੋਰਟ ਨਹੀਂ ਹੋਇਆ, ਉਹਨਾਂ ਕਿਹਾ ਕੇ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ, ਉਹਨਾਂ ਸਮੂਹ ਵਿਭਾਗਾਂ ਨੂੰ ਕਿਹਾ ਕੇ ਡੇਂਗੂ ਦੀ ਰੋਕਥਾਮ ਲਈ ਬਣਦੀ ਸਾਂਝੀ ਜਿੰਮੇਵਾਰੀ ਨਿਭਾਉਣ । ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਪਿਛਲੇ ਸਾਲਾਂ ਵਿੱਚ ਡੇਂਗੂ ਦੇ ਕੇਸਾਂ ਦੀ ਸਥਿਤੀ ਅਤੇ ਇਸ ਸਾਲ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ । ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਬੁਖ਼ਾਰ ਨੂੰ ਸਧਾਰਨ ਨਾ ਲਿਆ ਜਾਵੇ ਸਗੋਂ ਹਰ ਬੁਖ਼ਾਰ ਨੂੰ ਸ਼ੱਕੀ ਕੇਸ ਮੰਨਦੇ ਹੋਏ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ, ਇਸ ਲਈ ਆਮ ਲੋਕ ਆਪਣੇ ਘਰਾਂ ਦੇ ਅੰਦਰ, ਕੂਲਰਾਂ, ਫਰਿੱਜਾਂ ਦੀਆਂ ਟ੍ਰੇਆਂ, ਗਮਲਿਆਂ ਅਤੇ ਆਲੇ ਦੁਆਲੇ ਖੜ੍ਹੇ ਪਾਣੀ ਅਤੇ ਡੇਂਗੂ ਮੱਛਰ ਦੀ ਪੈਦਾਇਸ਼ ਦੇ ਸਰੋਤ ਨੂੰ ਤੁਰੰਤ ਖ਼ਤਮ ਕਰਨ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਮੱਛਰਾਂ ਤੋਂ ਬਚਾਅ ਦੇ ਸਾਰੇ ਪ੍ਰਬੰਧ ਕਰਨ ਤੇ ਖਾਸ ਕਰਕੇ ਦਿਨ ਸਮੇਂ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ।ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿਘ,ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਰਾਜੀਵ ਬੈਂਸ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਐਸ. ਐਮ.ਓ ਡਾ. ਜੀ ਐਸ ਭਿੰਡਰ, ਐਸ. ਐਮ. ਓ ਡਾ. ਰਾਜੇਸ਼ ਗਰਗ, ਡਾ. ਨਵੇਦਿਤਾ,ਲੇਬਰ ਇੰਸਪੈਕਟਰ ਪਵਨੀਤ ਕੌਰ, ਡਾ. ਸੁਖਵਿੰਦਰ ਸਿੰਘ ਐਸ. ਵੀ. ਓ, ਕਮਲਜੀਤ ਸਿੰਘ ਏ. ਈ, ਰਾਜੇਸ਼ ਰਿਖੀ, ਮੁਹੰਮਦ ਅਕਮਲ, ਗੁਰਿੰਦਰਪਾਲ ਸਿੰਘ ਐਸ. ਆਈ, ਗੁਰਪ੍ਰੀਤ ਸਿੰਘ ਏ. ਐਮ. ਈ, ਨਰਿੰਦਰ ਕੁਮਾਰ ਸਮੇਤ ਕਈ ਕਰਮਚਾਰੀ ਹਾਜ਼ਰ ਸਨ ।