Thursday, September 19, 2024

Malwa

ਜਲੰਧਰ ਜ਼ਿਮਨੀ ਚੋਣ ਦਾ ਨਤੀਜ਼ਾ

July 13, 2024 05:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਇੱਕਤਰਫਾ ਜਿੱਤ ਤੇ ਖੁਸ਼ੀ ਜ਼ਾਹਿਰ ਕਰਦਿਆਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਵਿਖੇ ਮੰਤਰੀ ਦੇ ਨਿੱਜੀ ਸਹਾਇਕ ਸਰਜੀਵਨ ਗੋਇਲ ਲੱਕੀ ਦੀ ਅਗਵਾਈ ਹੇਠ ਆਪ ਵਲੰਟੀਅਰਾਂ ਨੇ ਲੱਡੂ ਵੰਡਕੇ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸਰਜੀਵਨ ਗੋਇਲ ਲੱਕੀ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਮਨਪ੍ਰੀਤ ਬਾਂਸਲ, ਸੰਜੀਵ ਕੁਮਾਰ ਸੰਜੂ, ਰਵੀ ਕਮਲ ਗੋਇਲ, ਹਰਵਿੰਦਰ ਸਿੰਘ ਨਾਮਧਾਰੀ, ਸਾਹਿਬ ਸਿੰਘ, ਨਿਰਮਲਾ ਦੇਵੀ ਅਤੇ ਹਰਮੀਤ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਰਿਕਾਰਡ ਵੋਟਾਂ ਨਾਲ ਜਿੱਤ ਦਰਜ਼ ਕਰਕੇ ਵਿਰੋਧੀ ਪਾਰਟੀਆਂ ਨੂੰ ਫਿਕਰੀਂ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇੱਕਤਰਫਾ ਜਿੱਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਢਾਈ ਸਾਲਾਂ ਦੇ ਕੀਤੇ ਹੋਏ ਲੋਕ ਪੱਖੀ ਕੰਮਾਂ ਦਾ ਨਤੀਜਾ ਹੈ, ਜਿਸਤੋਂ ਖੁਸ਼ ਹੋਕੇ ਲੋਕਾਂ ਨੇ ਖੁੱਲੇ ਦਿਲ ਨਾਲ ਵੱਡਾ ਹੰਗਾਰਾ ਦਿੱਤਾ ਹੈ। ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁਆਰ ਜਾਕੇ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ ਜਿਸਤੋਂ ਲੋਕ ਸੰਤੁਸ਼ਟ ਦਿਖਾਈ ਦੇ ਰਹੇ ਹਨ। ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਭਲਾਈ ਸਕੀਮਾਂ ਨੂੰ ਬੂਥ ਪੱਧਰ ਤੇ ਪਹੁਚਾਉਣ ਲਈ ਸੁਹਿਰਦ ਯਤਨ ਕਰੇਗੀ ਤਾਂ ਜੋ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ