Friday, September 20, 2024

Chandigarh

ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨਹੀਂ ਰਹੇ 

July 15, 2024 04:20 PM
SehajTimes
ਕੁਰਾਲੀ : ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਸੰਖੇਪ ਜਿਹੀ ਬਿਮਾਰੀ ਦੇ ਇਲਾਜ ਦੌਰਾਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਬੇਵਕਤੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਕੁੱਝ ਦਿਨ ਪਹਿਲਾਂ ਅਚਾਨਕ ਸਿਹਤ ਖਰਾਬ ਹੋ ਗਈ ਸੀ। ਪਰਿਵਾਰ ਵਲੋਂ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾ ਦਿੱਤਾ ਗਿਆ। ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅੱਜ ਅਚਾਨਕ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਕੁਰਾਲੀ ਨੇੜਲੇ ਪਿੰਡ ਚੈੜੀਆਂ (ਰੂਪਨਗਰ) ਦੇ ਵਸਨੀਕ ਹਨ ਅਤੇ ਸਿਆਸੀ ਆਗੂ ਹੋਣ ਦੇ ਨਾਲ ਨਾਲ ਉਹ ਸਮਾਜ ਸੇਵੀ ਅਤੇ ਖੇਡ ਪ੍ਰੋਮੋਟਰ ਵੀ ਸਨ। ਉਨ੍ਹਾਂ ਦੀ ਅਚਾਨਕ ਹੋਈ ਮੌਤ 'ਤੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ, ਮੁਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਚੰਡੀਗੜ੍ਹ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ,ਸਾਬਕਾ ਸਪੀਕਰ ਰਾਣਾ ਕੰਵਰਪਾਲ, ਵਿਜੇ ਸ਼ਰਮਾ ਟਿੰਕੂ, ਗੁਰਪ੍ਰਤਾਪ ਸਿੰਘ ਪਡਿਆਲਾ, ਜ਼ਿਲ੍ਹਾ ਕਾਂਗਰਸ ਰਣਜੀਤ ਸਿੰਘ ਜੀਤੀ ਪਡਿਆਲਾ, ਸਮਾਜਸੇਵੀ ਦਵਿੰਦਰ ਸਿੰਘ ਬਾਜਵਾ, ਰਣਜੀਤ ਸਿੰਘ ਗਿੱਲ,ਜੈ ਸਿੰਘ ਚੱਕਲਾਂ, ਨਰਿੰਦਰ ਸਿੰਘ ਕੰਗ, ਕੁਲਜੀਤ ਸਿੰਘ ਬੇਦੀ ਮੋਹਾਲੀ, ਰਮਾਕਾਂਤ ਕਾਲੀਆ, ਰਣਜੀਤ ਸਿੰਘ ਕਾਕਾ ਮਾਰਸ਼ਲ, ਸੁਖਜਿੰਦਰ ਸੋਢੀ ਕੁਰਾਲੀ, ਬਿੱਲਾ ਅਕਾਲਗੜੀਆ,ਕੌਂਸਲਰ ਬਹਾਦਰ ਸਿੰਘ ਓਕੇ, ਨੰਦੀਪਾਲ ਬਾਂਸਲ, ਚੇਅਰਮੈਨ ਹਰੀਸ਼ ਰਾਣਾ, ਦਵਿੰਦਰ ਸਿੰਘ ਠਾਕੁਰ,ਸ਼ਿਵ ਵਰਮਾ ਸਰਬਜੀਤ ਸਿੰਘ ਕਾਦੀਮਾਜਰਾ, ਰਾਣਾ ਕੁਸ਼ਲਪਾਲ ਖਿਜਰਾਬਾਦ, ਨੇਤਰ ਮੁਨੀ ਗੋਤਮ, ਨਰਿੰਦਰ ਸਿੰਘ ਮਾਵੀ ਸੀਹੋਂਮਾਜਰਾ, ਦਿਨੇਸ਼ ਗੋਤਮ ਸਮੇਤ ਇਲਾਕੇ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ, ਪੱਤਰਕਾਰਾਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਵ. ਜੈਲਦਾਰ ਚੈੜੀਆਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਪਰਤਣ ਮਗਰੋਂ ਕੀਤਾ ਜਾਵੇਗਾ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ