Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

Entertainment

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ "ਕਿੱਥੇ ਤੁਰ ਗਿਆਂ ਯਾਰਾ" ਦਾ ਪੋਸਟਰ ਰਿਲੀਜ਼

July 16, 2024 12:35 PM
SehajTimes

26 ਜੁਲਾਈ ਨੂੰ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਹੋਵੇਗਾ ਗੀਤ ਤੇ ਵੀਡਿਓ ਰਿਲੀਜ਼: ਬਾਬੂ ਸਿੰਘ ਮਾਨ

ਸੁਰਿੰਦਰ ਛਿੰਦਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦਾ ਰਹੇਗਾ: ਹੰਸ ਰਾਜ ਹੰਸ

ਸੁਰਿੰਦਰ ਛਿੰਦਾ ਦੇ ਗਾਏ ਗੀਤ ਲੋਕ ਗੀਤ ਬਣੇ: ਹਰਪ੍ਰੀਤ ਸੇਖੋਂ

ਚੰਡੀਗੜ੍ਹ : ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਨਿਵੇਕਲੇ ਢੰਗ ਨਾਲ ਯਾਦ ਕਰਦਿਆਂ ਗੀਤ ਤਿਆਰ ਕੀਤਾ ਹੈ ਜਿਸ ਦਾ ਪੋਸਟਰ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਰਿਲੀਜ਼ ਕੀਤਾ ਗਿਆ। ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ, ਪਦਮ ਸ੍ਰੀ ਹੰਸ ਰਾਜ ਹੰਸ ਤੇ ਹਰਪ੍ਰੀਤ ਸੇਖੋਂ ਵੱਲੋਂ ਗੀਤ ‘ਕਿੱਥੇ ਤੁਰ ਗਿਆਂ ਯਾਰਾ‘ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਹ ਗੀਤ ਅਤੇ ਵੀਡਿਓ 26 ਜੁਲਾਈ ਨੂੰ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਰਿਲੀਜ਼ ਹੋਵੇਗਾ।ਇਸ ਗੀਤ ਨੂੰ ਹੰਸ ਰਾਜ ਹੰਸ ਨੇ ਗਾਇਆ ਹੈ ਤੇ ਹਰਪ੍ਰੀਤ ਸੇਖੋਂ ਨੇ ਲਿਖਿਆ ਹੈ। ਹੰਸ ਰਾਜ ਹੰਸ ਨੇ ਕਿਹਾ ਕਿ ਸੁਰਿੰਦਰ ਸ਼ਿੰਦਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦਾ ਰਹੇਗਾ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਅੱਜ ਪੋਸਟਰ ਰਿਲੀਜ਼ ਕਰਦਿਆਂ ਵਿਛੜੇ ਸਾਥੀ ਨੂੰ ਯਾਦ ਕਰ ਰਹੇ ਹਾਂ ਜਿਸ ਦੀ ਯਾਦ ਸਦੀਵੀਂ ਉਸ ਦੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਯਾਦ ਰਹੇਗੀ। ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਭਾਵੇਂ ਉਹ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ। ਅੱਜ ਇੱਕ ਗੀਤ ਰਾਹੀਂ ਉਨ੍ਹਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਂਟ ਕਰ ਰਹੇ ਹਾਂ।



‘ਕਿੱਥੇ ਤੁਰ ਗਿਆਂ ਯਾਰਾ‘ ਗੀਤ ਲਿਖਣ ਵਾਲੇ ਹਰਪ੍ਰੀਤ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸਵਰਗੀ ਸੁਰਿੰਦਰ ਛਿੰਦਾ ਨਾਲ ਬਹੁਤ ਨੇੜਲੀ ਸਾਂਝ ਸੀ ਅਤੇ ਇੱਕ ਸਾਲ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਸਾਡੇ ਅੰਗ-ਸੰਗ ਹੋਣ।ਸੁਰਿੰਦਰ ਛਿੰਦਾ ਨੇ ਆਪਣੀ ਆਵਾਜ਼ ਨਾਲ ਜੱਟ ਜਿਉਣਾ ਮੌੜ, ਪੁੱਤ ਜੱਟਾ ਦੇ ਅਤੇ ਯਾਰਾਂ ਦਾ ਟਰੱਕ ਬੱਲੀਏ ਜਿਹੇ ਮਕਬੂਲ ਗੀਤ ਗਾਏ ਜੋ ਲੋਕ ਗੀਤ ਬਣ ਗਏ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਰਿੰਦਰ ਛਿੰਦਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੀ ਅਮਰ ਆਵਾਜ਼ ਆਖਿਆ ਸੀ। ਤਲਵਿੰਦਰ ਸਿੰਘ ਨਾਗਰਾ ਨੇ ਦੱਸਿਆ ਕਿ 26 ਜੁਲਾਈ ਨੂੰ ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ।ਗੀਤ ਦੀ ਵੀਡਿਓ ਬੌਬੀ ਬਾਜਵਾ ਨੇ ਬਣਾਈ ਹੈ। ਇਸ ਮੌਕੇ ਕਰਤਾਰ ਸਿੰਘ, ਡਾ ਸਿਮਰਜੀਤ ਸਿੰਘ, ਪਰਦੀਪ ਸਿੰਘ, ਮੱਖਣ ਸਿੰਘ, ਸਰਤਾਜ ਸਿੱਧੂ ਤੇ ਵਿਸ਼ਾਲ ਪਰਾਸ਼ਰ ਵੀ ਹਾਜ਼ਰ ਸਨ।

Have something to say? Post your comment

 

More in Entertainment

ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ'

ਜ਼ੀ ਪੰਜਾਬੀ ਦੀ ਹਸਨਪ੍ਰੀਤ ਕੌਰ ਨੇ ਕੁਦਰਤੀ ਤੌਰ 'ਤੇ ਚਮਕਦਾਰ ਸਕਿਨ ਲਈ ਸਧਾਰਨ ਸੁੰਦਰਤਾ ਸੁਝਾਅ ਸਾਂਝੇ ਕੀਤੇ ਹਨ

ਮਾਣਮੱਤੇ ਸਿੱਖ ਇਤਿਹਾਸ ਨੂੰ ਦੁਹਰਾਉਣ ’ਚ ਕਾਮਯਾਬ ਰਹੀ ਪੰਜਾਬੀ ਫ਼ਿਲਮ ‘ਬੀਬੀ ਰਜਨੀ’

ਹੋਣ ਜਾ ਰਹੀ ਹੈ ਨਵੀਂ ਸ਼ੁਰੂਆਤ, ਕੀਰਤ ਤੇ ਸਰਤਾਜ ਦਾ ਹੋਣ ਜਾ ਰਿਹਾ ਹੈ ਵਿਆਹ!!

"ਤਲਵਿੰਦਰ x ਰੀਅਲ ਬੌਸ ਡਰਾਪ ਹਾਰਡ-ਹਿਟਿੰਗ ਗੀਤ 'DND' !!

ਜ਼ੀ ਪੰਜਾਬੀ ਦੇ ਨਵੇਂ ਸ਼ੋਅ “ਜ਼ਾਇਕਾ ਪੰਜਾਬ ਦਾ” ਵਿੱਚ ਅਨਮੋਲ ਗੁਪਤਾ ਅਤੇ ਦੀਪਾਲੀ ਮੋਂਗਾ ਦੇ ਨਾਲ ਸ਼ਾਮਲ ਹੋਵੋ ਅਤੇ ਪੰਜਾਬ ਦੇ ਅਸਲੀ ਸੁਆਦਾਂ ਦਾ ਆਨੰਦ ਲਓ

‘ਐਮਰਜੈਂਸੀ’ ਫਿਲਮ ‘ਤੇ ਰੋਕ ਲਗਾਈ ਜਾਵੇ : ਜਗਮੋਹਨ ਕੰਗ

ਸੈਂਸਰ ਬੋਰਡ ਨੇ ਫਿਲਮ ‘ਐਮਰਜੈਂਸੀ’ ਲਈ ਸਰਟੀਫਿਕੇਸ਼ਨ ਨੂੰ ਰੋਕਿਆ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼

ਸਵ. ਰੁਪਿੰਦਰ ਗਾਂਧੀ ਦੇ ਜੀਵਨ ਦੀ ਇੱਕ ਹੋਰ ਝਲਕ ਪੇਸ਼ ਕਰਦੀ ਹੈ ਨਵੀਂ ਪੰਜਾਬੀ ਫਿਲਮ ਗਾਂਧੀ-3 (ਯਾਰਾਂ ਦਾ ਯਾਰ)