ਫਤਹਿਗੜ੍ਹ ਸਾਹਿਬ : ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਾਹਿਬ ਵਿਖੇ ਸਫਾਈ ਲਈ ਵਾਤਾਵਰਣ ਅਨੁਕੂਲ ਸਫਾਈ ਪਦਾਰਥ ਤਿਆਰ ਕਰਨ ਸੰਬਧੀ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਵਿਪਨ ਕੁਮਾਰ ਰਾਮਪਾਲ ਐਸੋਸੀਏਟ ਡਾਇਰੈਕਟਰ (ਸਿਖਲਾਈ) ਨੇ ਦੱਸਿਆ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅੱਜ ਦੇ ਸਮੇਂ ਦੀ ਲੋੜ ਹਨ ਅਤੇ ਇਸ ਹੁਨਰ ਨੂੰ ਵਪਾਰਕ ਪੱਧਰ ਤੇ ਅਪਣਾਉਣ ਦੀ ਲੋੜ ਹੈ।ਸਿਖਲਾਈ ਪ੍ਰੋਗਰਾਮ ਦੋਰਾਨ ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਨੇ ਸਰਫ, ਸਾਬਣ, ਲੀਸਾਪੋਲ ਬਣਾਉਣ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਇਆ।ਉਹਨਾਂ ਨੇ ਸਿਖਿਆਰਥੀਆਂ ਨੂੰ ਆਪਣੇ ਪਰਿਵਾਰ ਲਈ ਰਸਾਇਣ ਮੁਕਤ ਸਫਾਈ ਦੀ ਸਮੱਗਰੀ ਤਿਆਰ ਕਰਨ ਦੇ ਨਾਲ-ਨਾਲ ਇਸ ਹੁਨਰ ਨੂੰ ਕਿੱਤੇ ਦੇ ਰੂਪ ਵਿਚ ਸ਼ੁਰੂ ਕਰਨ ਲਈ ਪ੍ਰੇਰਿਆ।ਇਸ ਮੌਕੇ ਤੇ ਸਿਖਿਆਰਥੀਆਂ ਨੂੰ ਤਿਆਰ ਸਮੱਗਰੀ ਦੀ ਪੈਕਿੰਗ, ਮਾਰਕੀਟਿੰਗ ਅਤੇ ਬ੍ਰਾਂਡਿੰਗ ਬਾਰੇ ਵੀ ਜਾਣਕਾਰੀ ਦਿਤੀ ਗਈ। ਸਾਬਣ ਬਨਾਉਣ ਦੇ ਉਦਯੋਗ ਨੂੰ ਸ਼ੁਰੂ ਕਰਨ ਲਈ ਸਰਕਾਰੀ ਸਕੀਮਾਂ ਦੀ ਜਾਣਕਾਰੀ ਜਿਲਾ ਉਦਯੋਗ ਸੇਂਟਰ, ਮੰਡੀ ਗੋਬਿੰਦਗੜ੍ਹ ਵੱਲੋ ਮੈਡਮ ਜਗਦੀਪ ਕੌਰ ਨੇ ਦਿੱਤੀ।