ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਵੇਖਦਿਆਂ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਹਨ। ਸਰਕਾਰ ਵੱਲੋਂ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਸਿਆ ਕਿ ਸਾਰੇ ਡੀ.ਸੀ. ਨੂੰ ਬਰਸਾਤੀ ਨਾਲਿਆਂ, ਚੋਆਂ ਅਤੇ ਡਰੇਨਾਂ ਦੀ ਸਫ਼ਾਈ ਲਈ ਪਹਿਲਾਂ ਤੋਂ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵਲੋਂ ਸਫ਼ਾਈ ਸਬੰਧੀ ਕਾਰਜ ਵੀ ਮੁਕੰਮਲ ਕਰ ਲਏ ਗਏ ਹਨ ਪਰ ਫਿਰ ਵੀ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੰਟਰੋਲ ਰੂਮ ਬਣਾਏ ਗਏ ਹਨ ਜਿਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।