Friday, October 18, 2024
BREAKING NEWS
ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ

Social

ਜ਼ਿਲ੍ਹੇ ਵਿੱਚ 07 ਲੱਖ ਬੂਟੇ ਲਗਾਉਣ ਦਾ ਟੀਚਾ : ਡਿਪਟੀ ਕਮਿਸ਼ਨਰ

July 17, 2024 06:28 PM
SehajTimes
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਕੀਤੀ ਅਪੀਲ

ਫਤਹਿਗੜ੍ਹ ਸਾਹਿਬ : ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਜ਼ਿਲ੍ਹੇ ਅੰਦਰ 07 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਦਿਨੋ ਦਿਨ ਪ੍ਰਦੂਸ਼ਿਤ ਹੋ ਰਿਹਾ ਸਾਡਾ ਵਾਤਾਵਰਨ ਹਰਿਆ ਭਰਿਆ ਹੋ ਸਕੇ। ਇਨ੍ਹਾਂ ਵਿਚਾਰਾਂ ਦੇ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਅੰਦਰ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥੀਆ ਗਿਆ ਸੀ ਜੋ ਕਿ ਹੁਣ 07 ਲੱਖ ਕਰ ਦਿੱਤਾ ਗਿਆ ਹੈ। ਇਸ ਤਹਿਤ ਜ਼ਿਲ੍ਹੇ ਅੰਦਰ ਵੱਖ ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ,ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਥਾਵਾਂ ਤੇ ਬੂਟੇ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕੀ ਬੂਟੇ ਲਗਾਉਣ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾਵੇ ਤਾਂ ਜੋ ਸਹੀਦਾਂ ਦੀ ਇਸ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਬਹੁਤ ਹੀ ਚੰਗਾ ਮੌਸਮ ਹੈ ਜਿਸ ਵਿਚ ਬਹੁਤ ਸਾਰੇ ਬੂਟੇ ਲਗਾਏ ਜਾ ਸਕਦੇ ਹਨ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਰੇਗਾ ਸਕੀਮ ਅਧੀਨ 200 ਬੂਟਿਆਂ ਦੀ ਸਾਂਭ ਸੰਭਾਲ ਲਈ ਇੱਕ ਵਣ ਮਿੱਤਰ ਲਗਾਇਆ ਜਾ ਸਕਦਾ ਹੈ ਜੋ ਕਿ ਬੂਟਿਆਂ ਦੀ ਦੇਖ-ਭਾਲ ਅਤੇ ਪਾਣੀ ਆਦਿ ਦੇਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਵਾਤਾਵਰਣ ਅੰਦਰ ਵੱਡੀ ਪੱਧਰ ਤੇ ਤਬਦੀਲੀ ਆ ਰਹੀ ਹੈ ਤਾਂ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਕੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਏ ਤਾਂ ਜ਼ੋ ਸਾਡਾ ਜ਼ਿਲ੍ਹਾ ਹਰਿਆ-ਭਰਿਆ ਤੇ ਸਵੱਛ ਬਣਿਆ ਰਹੇ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਈਸ਼ਾ ਸਿੰਗਲ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਸ੍ਰੀ ਅਮਨਦੀਪ ਸਿੰਘ ਚਾਵਲਾ, ਡੀ.ਡੀ.ਐਫ. ਮਾਯੂਰੀ ਤਾਰੁਈ, ਸਮੇਤ ਹੋਰ ਅਧਿਕਾਰੀ ਹਾਜਰ ਸਨ।
 
 
 
 
5

Have something to say? Post your comment

 

More in Social

ਜ਼ਰਾ ਸੋਚੋ

ਕੰਗਨਾ ਰਣੌਤ 

ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ

ਧਰਮਗੜ੍ਹ ਵਿਖੇ ਵਿਛੜ ਚੁੱਕੇ ਨੌਜੁਆਨਾਂ ਦੀ ਯਾਦ ਵਿੱਚ ਚੌਥਾ ਖੂਨਦਾਨ ਕੈਂਪ ਲਗਾਇਆ

‘ਰੁੱਖ ਲਗਾਉਣ ਦੀ ਮੁਹਿੰਮ’ ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

ਪਸ਼ੂ ਪਾਲਣ ਵਿਭਾਗ ਨੇ ਜਾਨਵਰਾਂ ਤੇ ਪੰਛੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕਰਵਾਈ ਟਰੇਨਿੰਗ ਵਰਕਸ਼ਾਪ

ਦਿਸ਼ਾ ਟਰੱਸਟ ਦੇ ਮੰਚ 'ਤੇ ਔਰਤਾਂ ਨੇ ਆਪਣੇ ਲਈ ਕੱਢਿਆ ਸਮਾਂ

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ

ਤੀਆਂ ਤੀਜ ਦਾ ਤਿਉਹਾਰ ਸਰਕਾਰੀ ਸਮਰਾਟ ਪ੍ਇਮਰੀ ਸਕੂਲ ਕਲਿਆਣ ਵਿਖੇ

ਅਜੋਕੇ ਸਮੇਂ ਤੀਜ਼ ਮਨਾਉਣ ਦਾ ਬਦਲਿਆ ਮੁਹਾਂਦਰਾ : ਕਾਂਤਾ ਪੱਪਾ