Thursday, September 19, 2024

Malwa

ਅਚਨਚੇਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ : ਹਰਭਜਨ ਸਿੰਘ ਮਹਿਮੀ

July 17, 2024 07:07 PM
SehajTimes

ਫਤਹਿਗੜ੍ਹ ਸਾਹਿਬ : ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ਼੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਵਧੇਰੇ ਗੱਲਬਾਤ ਕਰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਸਾਹਿਬ ਨੇ ਦੱਸਿਆ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ।
ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ।ਜਿਸ ਕਾਰਨ ਚੈਕਿੰਗ ਦੌਰਾਨ ਬੱਸਾਂ ਦੇ ਚਲਾਣ ਕਰਨੇ ਪੈ ਰਹੇ ਹਨ। ਉਹਨਾਂ ਦੱਸਿਆਂ ਕਿ  ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜਰੂਰੀ ਹੈ।
ਜਾਂਚ ਟੀਮ ਅਨੁਸਾਰ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ ਚਾਲੂ ਨਾ ਹੋਣਾ ਅਤੇ ਲੇਡੀ ਅਟੈਂਡੇਟ ਦਾ ਨਾ ਹੋਣਾ। ਜਿਸ ਕਾਰਨ 05 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਉਹਨਾਂ ਨੇ ਕਿਹਾ ਕਿ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਇਸ ਮੌਕੇ ਏ.ਡੀ.ਟੀ.ਓ. ਪ੍ਰਦੀਪ ਸਿੰਘ, ਹਰਿੰਦਰ ਸਿੰਘ ਅਕਾਉਟੈਂਟ, ਮਨਜੋਧ ਸਿੰਘ ਸ਼ੋਸ਼ਲ ਵਰਕਰ ਜਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਹਾਜਰ ਸਨ।

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ