ਸੁਨਾਮ : ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਭਾਜਪਾ ਵਰਕਰਾਂ ਦੀ ਸਮਰਪਣ ਭਾਵਨਾ ਨੇ ਕੇਂਦਰ ਵਿੱਚ ਲਗਾਤਾਰ ਤੀਜ਼ੀ ਵਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਦੀ ਮਿਹਨਤ ਸਦਕਾ ਪੰਜਾਬ ਅੰਦਰ ਭਾਜਪਾ ਦੇ ਵੋਟ ਫ਼ੀਸਦੀ ਵਧਿਆ ਹੈ ਅਜਿਹੇ ਵਿੱਚ ਪਾਰਟੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ। ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦਾ ਸਾਥ ਦੇਣ ਲਈ ਰੱਖੇ ਧੰਨਵਾਦ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਹਾਰ ਜਿੱਤ ਮਾਅਨੇ ਨਹੀਂ ਰੱਖਦੀ ਬਸ਼ਰਤੇ ਪਾਰਟੀ ਦੇ ਆਗੂਆਂ ਦੀ ਮਿਹਨਤ ਅਤੇ ਲਗਨ ਪਾਰਟੀ ਨੂੰ ਬੁਲੰਦੀਆਂ ਤੇ ਪਹੁੰਚਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਹਰ ਆਗੂ ਅਤੇ ਵਰਕਰ ਨੇ ਜੀਅ ਜਾਨ ਨਾਲ ਕੰਮ ਕੀਤਾ ਜਿਨ੍ਹਾਂ ਦਾ ਮੈਂ ਸਦਾ ਰਿਣੀ ਰਹਾਂਗਾ।
ਇਸ ਮੌਕੇ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰੀ ਲੀਡਰਸ਼ਿਪ ਇਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਹਰ ਵਰਕਰ ਦੀ ਸਮਰਪਣ ਅਤੇ ਮਿਹਨਤ ਸਾਡੇ ਲਈ ਕੀਮਤੀ ਹੈ, ਜਿਸ ਨਾਲ ਪਾਰਟੀ ਕੇਂਦਰ ਵਿੱਚ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਈ ਹੈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਰਵੀ ਡਸਕਾ ਯੁਵਾ ਮੋਰਚਾ ਪ੍ਰਧਾਨ, ਜਨਰਲ ਸਕੱਤਰ ਸੰਜੇ ਗੋਇਲ, ਰਿਸ਼ੀਪਾਲ ਖੇਰਾ ਸਾਬਕਾ ਜ਼ਿਲ੍ਹਾ ਪ੍ਰਧਾਨ, ਮੰਡਲ ਪ੍ਰਧਾਨ ਸੁਨਾਮ ਰਾਜੀਵ ਮੱਖਣ, ਮੰਡਲ ਪ੍ਰਧਾਨ ਦਰਸ਼ਨ ਸਿੰਘ ਸਰਪੰਚ ਨਮੋਲ, ਹਰਪ੍ਰੀਤ ਸਿੰਘ ਖੁਰਾਣਾ, ਅਵਤਾਰ ਸਿੰਘ ਬਹਾਦਰਪੁਰ, ਸਤਵੀਰ ਸਿੰਘ ਬਿਗੜਵਾਲ, ਹਿੰਮਤ ਸਿੰਘ ਬਾਜਵਾ ਸਾਬਕਾ ਚੇਅਰਮੈਨ, ਪਰਮਜੀਤ ਸਿੰਘ ਦੁੱਲਟਵਾਲਾ, ਰਾਜ ਸਿੰਘ ਗੋਬਿੰਦ ਨਗਰ, ਸੀਮਾ ਰਾਣੀ ਮਹਿਲਾ ਮੋਰਚਾ, ਅਨੂੰ ਮਹਿਲਾ ਮੋਰਚਾ, ਰੇਵਾ ਛਾਹੜੀਆ, ਪ੍ਰੇਮ ਗੁਗਨਾਨੀ, ਰਜਿਤ, ਮੋਹਿਤ, ਸੰਦੀਪ ਸ਼ਰਮਾਂ, ਬੱਬੂ ਭੁੱਲਰ ਹਾਜ਼ਰ ਸਨ।