Thursday, November 21, 2024

Chandigarh

 ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ 

July 24, 2024 02:56 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ 13(1)ਏ ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ