ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 25 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਯੈੱਸ ਬੈੱਕ ਤੇ ਐਕਸਿਸ ਬੈਂਕ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਲਈ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀ ਦੀ ਵਿਦਿਅਕ ਯੋਗਤਾ ਗਰੈਜੁਏਸ਼ਨ ਅਤੇ ਉਮਰ ਹੱਦ 28 ਸਾਲ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਮਰਾ ਨੰ: 127, ਗਰਾਊਂਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 25 ਜੁਲਾਈ ਨੂੰ ਸਵੇਰੇ 10:30 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਆਉਣ ਵਾਲੇ ਨੌਜਵਾਨ ਆਪਣਾ ਬਾਇਓ ਡਾਟਾ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜ਼ਵਾਨਾਂ ਨੂੰ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਪ੍ਰਾਰਥੀ ਆਪਣੇ ਸਾਰੇ ਲੋੜੀਂਦੇ ਸਰਟੀਫਿਕੇਟ ਨਾਲ ਲੈ ਕੇ ਆਉਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਇਨ ਨੰਬਰ 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਜੁਆਇੰਨ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ ਵਾਲੇ ਦਿਨ ਕਮਰਾ ਨੰ: 119-ਏ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।